The Khalas Tv Blog India ਭਾਰਤੀ ਹਵਾਈ ਫ਼ੌਜ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ
India

ਭਾਰਤੀ ਹਵਾਈ ਫ਼ੌਜ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ

ਯੂਪੀ ਦੇ ਆਗਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਫੌਜ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਉਤੇ ਡਿੱਗਦੇ ਹੀ ਜਹਾਜ਼ ਨੂੰ ਅੱਗ ਲੱਗ ਗਈ। ਆਪਣੀ ਜਾਨ ਬਚਾਉਣ ਲਈ ਪਾਇਲਟ ਅਤੇ ਇੱਕ ਸਾਥੀ ਉੱਡਦੇ ਜਹਾਜ਼ ਵਿਚੋਂ ਪੈਰਾਸ਼ੂਟ ਰਾਹੀਂ ਸੁਰੱਖਿਅਤ ਨਿਕਲ ਗਏ।

ਹਵਾਈ ਫ਼ੌਜ ਦੇ ਇਕ ਅਧਿਕਾਰੀ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਕਰਨ ਲਈ ਕੋਰਟ ਆਫ ਇਨਕੁਆਇਰੀ ਦੇ ਹੁਕਮ ਦਿਤੇ ਗਏ ਹਨ।


ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ ’ਚ ਲੜਾਕੂ ਜਹਾਜ਼ ’ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਨਜ਼ਰ ਆ ਰਹੀਆਂ ਹਨ। ਭਾਰਤੀ ਹਵਾਈ ਫੌਜ ਦਾ ਇਕ ਮਿਗ-29 ਲੜਾਕੂ ਜਹਾਜ਼ 2 ਸਤੰਬਰ ਨੂੰ ਵੀ ਰਾਜਸਥਾਨ ਦੇ ਬਾੜਮੇਰ ’ਚ ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ ਸੀ। ਹਾਲਾਂਕਿ ਪਾਇਲਟ ਜਹਾਜ਼ ਤੋਂ ਸੁਰੱਖਿਅਤ ਬਾਹਰ ਨਿਕਲ ਗਿਆ ਅਤੇ ਇਸ ਹਾਦਸੇ ’ਚ ਕਿਸੇ ਦੀ ਮੌਤ ਨਹੀਂ ਹੋਈ।

ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਵਾਈ ਸੈਨਾ ਦੇ ਅਧਿਕਾਰੀ, ਡੀਐਮ ਅਤੇ ਪੁਲਿਸ ਬਲ ਵੀ ਮੌਕੇ ‘ਤੇ ਪਹੁੰਚ ਗਏ। ਇਸ ਪੂਰੀ ਘਟਨਾ ਨਾਲ ਸਬੰਧਤ ਕਈ ਵੀਡੀਓਜ਼ ਵੀ ਸਾਹਮਣੇ ਆ ਚੁੱਕੀਆਂ ਹਨ।

ਹਾਦਸੇ ਤੋਂ ਬਾਅਦ ਜਹਾਜ਼ ‘ਚ ਧਮਾਕੇ ਹੁੰਦੇ ਰਹੇ
ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੜਾਕੂ ਜਹਾਜ਼ ਤੇਜ਼ੀ ਨਾਲ ਖੇਤਾਂ ‘ਚ ਡਿੱਗਿਆ। ਫਿਰ ਪਿੰਡ ਦੇ ਲੋਕ ਵੀ ਉਸ ਪਾਸੇ ਭੱਜੇ। ਉਹ ਮਦਦ ਲਈ ਰੌਲਾ ਪਾ ਰਹੇ ਸਨ। ਇਸ ਦੌਰਾਨ ਜਹਾਜ਼ ‘ਚ ਧਮਾਕੇ ਹੋਣੇ ਸ਼ੁਰੂ ਹੋ ਗਏ। ਪਿੰਡ ਦੇ ਲੋਕ ਭੱਜ-ਦੌੜ ਦਾ ਰੌਲਾ ਪਾਉਂਦੇ ਹੋਏ ਭੱਜਣ ਲੱਗੇ। ਹਾਲਾਂਕਿ ਕੁਝ ਦੇਰ ਬਾਅਦ ਮੌਕੇ ‘ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ।

ਪਾਇਲਟ 2 ਕਿਲੋਮੀਟਰ ਦੂਰ ਡਿੱਗ ਗਿਆ
ਦੂਜੇ ਪਾਸੇ ਅੱਗ ਲੱਗਣ ਤੋਂ ਬਾਅਦ ਪਾਇਲਟ ਮਨੀਸ਼ ਮਿਸ਼ਰਾ ਨੇ ਲੜਾਕੂ ਜਹਾਜ਼ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਏ। ਇਸ ਤੋਂ ਬਾਅਦ ਉਸ ਨੇ ਈਜੈਕਟ ਸਿਸਟਮ ਰਾਹੀਂ ਲੜਾਕੂ ਜਹਾਜ਼ ਤੋਂ ਛਾਲ ਮਾਰ ਦਿੱਤੀ। ਪਾਇਲਟ ਲੜਾਕੂ ਜਹਾਜ਼ ਹਾਦਸੇ ਵਾਲੀ ਥਾਂ ਤੋਂ ਕਰੀਬ 2 ਕਿਲੋਮੀਟਰ ਦੂਰ ਡਿੱਗ ਗਿਆ। ਪਿੰਡ ਵਾਸੀਆਂ ਨੇ ਉਸ ਨੂੰ ਦਿਲਾਸਾ ਦੇ ਕੇ ਮੰਜੇ ‘ਤੇ ਬਿਠਾ ਦਿੱਤਾ। ਇਸ ਤੋਂ ਬਾਅਦ ਪਾਇਲਟ ਨੂੰ ਮੈਡੀਕਲ ਜਾਂਚ ਲਈ ਮਿਲਟਰੀ ਹਸਪਤਾਲ ਲਿਜਾਇਆ ਗਿਆ।

 

Exit mobile version