India

ਇੰਡੀਅਨ ਏਅਰਲਾਈਨਜ਼ ਦੀ travel advisory , ਕਈ ਉਡਾਣਾਂ ਰੱਦ

ਭਾਰਤ ਵੱਲੋਂ “ਆਪ੍ਰੇਸ਼ਨ ਸਿੰਦੂਰ” ਸ਼ੁਰੂ ਕਰਨ ਤੋਂ ਬਾਅਦ, ਬਹੁਤ ਸਾਰੀਆਂ ਏਅਰਲਾਈਨਾਂ ਨੇ ਯਾਤਰਾ ਐਡਵਾਈਜ਼ਰੀ ਜਾਰੀ ਕੀਤੀਆਂ ਹਨ। ਏਅਰ ਇੰਡੀਆ, ਸਪਾਈਸਜੈੱਟ ਅਤੇ ਇੰਡੀਗੋ ਨੇ ਯਾਤਰਾ ਸਲਾਹਕਾਰੀ ਜਾਰੀ ਕਰਕੇ ਦੱਸਿਆ ਹੈ ਕਿ ਕਈ ਖੇਤਰਾਂ ਦੀਆਂ ਉਡਾਣਾਂ ਪ੍ਰਭਾਵਿਤ ਹੋਣਗੀਆਂ।

ਏਅਰ ਇੰਡੀਆ ਨੇ ਟਵੀਟ ਕਰਦਿਆਂ ਕਿਹਾ ਕਿ “ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਏਅਰ ਇੰਡੀਆ ਨੇ 7 ਮਈ ਨੂੰ ਦੁਪਹਿਰ 12 ਵਜੇ ਤੱਕ ਜੰਮੂ, ਸ਼੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਲਈ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਅੱਗੇ ਦੱਸਿਆ, “ਅੰਮ੍ਰਿਤਸਰ ਜਾਣ ਵਾਲੀਆਂ ਦੋ ਅੰਤਰਰਾਸ਼ਟਰੀ ਉਡਾਣਾਂ ਨੂੰ ਦਿੱਲੀ ਵੱਲ ਮੋੜਿਆ ਜਾ ਰਿਹਾ ਹੈ।”

ਸਪਾਈਸਜੈੱਟ ਨੇ ਪੋਸਟ ਕਰਦਿਆਂ ਕਿਹਾ ਕਿ “ਮੌਜੂਦਾ ਸਥਿਤੀ ਦੇ ਕਾਰਨ, ਧਰਮਸ਼ਾਲਾ, ਲੇਹ, ਜੰਮੂ, ਸ਼੍ਰੀਨਗਰ ਅਤੇ ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਵਾਈ ਅੱਡੇ ਅਗਲੇ ਨੋਟਿਸ ਤੱਕ ਬੰਦ ਕਰ ਦਿੱਤੇ ਗਏ ਹਨ।”

ਇੰਡੀਗੋ ਨੇ ਐਕਸ ‘ਤੇ ਪੋਸਟ ਕੀਤਾ , “ਬਦਲਦੇ ਹਵਾਈ ਖੇਤਰ ਦੇ ਹਾਲਾਤਾਂ ਕਾਰਨ, ਸ਼੍ਰੀਨਗਰ, ਜੰਮੂ, ਅੰਮ੍ਰਿਤਸਰ, ਲੇਹ, ਚੰਡੀਗੜ੍ਹ ਅਤੇ ਧਰਮਸ਼ਾਲਾ ਤੋਂ ਆਉਣ-ਜਾਣ ਵਾਲੀਆਂ ਸਾਡੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ।”

ਤਿੰਨੋਂ ਏਅਰਲਾਈਨਾਂ ਨੇ ਯਾਤਰੀਆਂ ਨੂੰ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਤੋਂ ਬਾਅਦ ਹੀ ਹਵਾਈ ਅੱਡੇ ‘ਤੇ ਪਹੁੰਚਣ ਦੀ ਸਲਾਹ ਦਿੱਤੀ ਹੈ।