ਸੂਡਾਨ : ਹਿੰਸਾਗ੍ਰਸਤ ਦੇਸ਼ ਸੂਡਾਨ ਤੋਂ ਭਾਰਤੀ ਨਾਗਰਿਕਾਂ ਨੂੰ ਸਮੁੰਦਰੀ ਰਸਤੇ ਰਾਹੀਂ ਕੱਢਿਆ ਜਾ ਰਿਹਾ ਹੈ। ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ‘ਆਪ੍ਰੇਸ਼ਨ ਕਾਵੇਰੀ’ ਚਲਾਇਆ ਗਿਆ ਹੈ। ਜਿਸ ਦੇ ਤਹਿਤ ਭਾਰਤੀਆਂ ਦਾ ਪਹਿਲਾ ਜਥਾ ਆਈਐੱਨਐੱਸ ਸੁਮੇਧਾ ’ਤੇ ਸਵਾਰ ਹੋ ਕੇ ਉੱਥੋਂ ਜੈਧਾ ਲਈ ਰਵਾਨਾ ਹੋ ਗਿਆ।
ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਜਲ ਸੈਨਾ ਦਾ ਸਮੁੰਦਰੀ ਜਹਾਜ਼ 278 ਵਿਅਕਤੀਆਂ ਨੂੰ ਲੈ ਕੇ ਸੂਡਾਨ ਦੇ ਬੰਦਰਗਾਹ ਤੋਂ ਸਾਊਦੀ ਅਰਬ ਦੇ ਸ਼ਹਿਰ ਜੈਧਾ ਲਈ ਰਵਾਨਾ ਹੋਇਆ। ਬਾਗਚੀ ਨੇ ਟਵੀਟ ਕੀਤਾ, ‘‘ਆਪ੍ਰੇਸ਼ਨ ਕਾਵੇਰੀ ਤਹਿਤ ਸੂਡਾਨ ’ਚ ਫਸੇ ਭਾਰਤੀਆਂ ਦਾ ਪਹਿਲਾ ਜਥਾ ਰਵਾਨਾ ਹੋ ਗਿਆ।’’
First batch of stranded Indians leave Sudan under #OperationKaveri.
INS Sumedha with 278 people onboard departs Port Sudan for Jeddah. pic.twitter.com/4hPrPPsi1I
— Arindam Bagchi (@MEAIndia) April 25, 2023
ਜ਼ਿਕਰਯੋਗ ਹੈ ਕਿ ਭਾਰਤ ਨੇ ਹਿੰਸਾਗ੍ਰਸਤ ਸੂਡਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਸੋਮਵਾਰ ਨੂੰ ‘ਆਪ੍ਰੇਸ਼ਨ ਕਾਵੇਰੀ’ ਸ਼ੁਰੂ ਕੀਤਾ ਸੀ। ਸੂਡਾਨ ਵਿੱਚ ਫ਼ੌਜ ਤੇ ਨੀਮ ਫ਼ੌਜ ਬਲਾਂ ਦੇ ਸਮੂਹ ਵਿਚਾਲੇ ਸੱਤਾ ਹਾਸਲ ਕਰਨ ਲਈ ਜੰਗ ਜਾਰੀ ਹੈ।