‘ਦ ਖ਼ਾਲਸ ਟੀਵੀ ਬਿਊਰੋ:- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿੱਚ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ ਡਟੇ ਹੋਏ ਹਨ। ਮੋਦੀ ਸਰਕਾਰ ਦੇ ਹਰ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ। ਹੁਣ ਗਲਾਸਗੋ ਵਿੱਚ ਵੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਜਾਣਕਾਰੀ ਮੁਤਾਬਿਕ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲਵਾਯੂ ਪਰਿਵਰਤਨ ਨੂੰ ਲੈ ਕੇ ਗਲਾਸਗੋ ਵਿੱਚ ਹੋ ਰਹੀ COP26 ਜਾ ਰਹੇ ਹਨ ਤੇ ਇਸ ਫੇਰੀ ਦਾ ਉੱਥੇ ਵਸਦੇ ਭਾਰਤੀ ਮੂਲ ਦੇ ਪ੍ਰਵਾਸੀ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਹ ਸਾਰੇ ਲੋਕ ਕਿਸਾਨ ਅੰਦੋਲਨ ਦੇ ਸਮਰਥਕ ਹਨ। ਭਾਰਤੀ ਕਿਸਾਨ ਫਸਲੀ ਵਿਭਿੰਨਤਾ ਅਤੇ ਵਾਤਾਵਰਣ ਪੱਖੀ ਖੇਤੀ ਲਈ ਪ੍ਰਬੰਧਾਂ ਅਤੇ ਇਨ੍ਹਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੀ ਮੰਗ ਕਰ ਰਹੇ ਹਨ। ਪਰ ਭਾਰਤ ਸਰਕਾਰ ਉਨ੍ਹਾਂ ਨੂੰ ਦਬਾ ਰਹੀ ਹੈ।
ਇਹ ਵੀ ਦੱਸ ਦਈਏ ਕਿ ਮੋਦੀ ਸਰਕਾਰ ਲਗਾਤਾਰ ਵਿਦੇਸ਼ਾਂ ਵਿਚ ਵਸਦੇ ਲੋਕਾਂ ਖਾਸ ਕਰਕੇ ਉਨ੍ਹਾਂ ਪੰਜਾਬੀਆਂ ਉੱਤੇ ਨਜ਼ਰ ਰੱਖ ਰਹੀ ਹੈ, ਜਿਹੜੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਨਾਲ ਖੜ੍ਹੇ ਹਨ ਤੇ ਵੀਜ਼ੇ ਲੈ ਕੇ ਭਾਰਤ ਅੰਦੋਲਨ ਵਿੱਚ ਸ਼ਾਮਿਲ ਹੋ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ ਦੇ ਵੀਜ਼ੇ ਰੋਕਣ ਦੀਆਂ ਖਬਰਾਂ ਵੀ ਆ ਰਹੀਆਂ ਹਨ।