Punjab

ਭਾਰਤੀ ਕਿਸਾਨ ਯੂਨੀਅਨ ਕੈਪਟਨ ਦੇ ਫੈਸਲੇ ਤੋਂ ਖੁਸ਼

‘ਦ ਖ਼ਾਲਸ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਿੱਲ ਪੇਸ਼ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, “ਇਤਿਹਾਸਕ ਕੰਮ ਕਰਨ ਲਈ ਧੰਨਵਾਦ। ਆਉਣ ਵਾਲੇ ਸਮੇਂ ਵਿੱਚ ਇਸ ਦਿਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਮਾਤ ਪਾਉਣ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਕੇਂਦਰ ਦੇ ਖੇਤੀ ਕਾਨੂੰਨ ਦੇ ਖ਼ਿਲਾਫ਼ ਪੰਜਾਬ ਵਿਧਾਨਸਭਾ ਵਿੱਚ 4 ਬਿਲ ਪੇਸ਼ ਕੀਤੇ ਗਏ ਹਨ।