India International Punjab

ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਵਾਲੇ ਪ੍ਰਵਾਸੀਆਂ ਦੀ ਨਹੀਂ ਖੈਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿੰਦੇ ਉਨ੍ਹਾਂ ਭਾਰਤੀਆਂ ਦਾ ਵੀਜ਼ਾ ਅਤੇ ਓਸੀਆਈ ਕਾਰਡ ਰੱਦ ਕਰ ਦਿੱਤਾ ਹੈ ਜਿਨ੍ਹਾਂ ਨੇ ਕਥਿਤ ਤੌਰ ‘ਤੇ ਕਿਸਾਨ ਅੰਦੋਲਨ ਜਾਂ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲਿਆ ਸੀ। ਸੀਐੱਨਐੱਨ ਨਿਊਜ਼ 18 ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਅਜਿਹੇ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਰੌਂਅ ਵਿੱਚ ਹੈ ਜਿਹੜੇ ਟੂਰਿਸਟ ਵੀਜ਼ਾ ‘ਤੇ ਆ ਕੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਇਹੀ ਫੈਸਲਾ ਓਸੀਆਈ ਕਾਰਡ ਧਾਰਕਾਂ ‘ਤੇ ਲਾਗੂ ਮੰਨਿਆ ਜਾਵੇਗਾ।

ਭਾਰਤ ਸਰਕਾਰ ਵੱਲੋਂ ਕਿੰਨੇ ਪ੍ਰਵਾਸੀਆਂ ਦੇ ਵੀਜ਼ੇ ਜਾਂ ਓਸੀਆਈ ਕਾਰਡ ਰੱਦ ਕੀਤੇ ਗਏ ਹਨ। ਇਸਦੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ ਪਰ ਅਣ-ਅਧਿਕਾਰਤ ਸੂਤਰ ਇਹ ਗਿਣਤੀ ਇੱਕ ਦਰਜਨ ਤੋਂ ਵੱਧ ਦੱਸ ਰਹੇ ਹਨ। ਸਰਕਾਰ ਨੇ ਅਜਿਹੇ ਵਿਦਿਆਰਥੀਆਂ ਦੇ ਭਾਰਤ ਵਿੱਚ ਦਾਖਲੇ ਉੱਤੇ ਰੋਕ ਲਗਾ ਦਿੱਤੀ ਹੈ ਜਿਹੜੇ ਵਿਦੇਸ਼ਾਂ ਵਿੱਚ ਭਾਰਤੀ ਰਾਜਦੂਤ ਘਰਾਂ ਅੱਗੇ ਮੁਜ਼ਾਹਰੇ ਕਰਦੇ ਰਹੇ ਹਨ।