India Punjab

ਪ੍ਰਧਾਨ ਮੰਤਰੀ ਮੋਦੀ ਨੂੰ ਲੱਗਾ ਜਨਤਾ ਦੇ ਵਿਰੋਧ ਦਾ ਸੇਕ

PM Narendra modi

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਭਾਰਤ ਨੇ ਇਹ ਫੈਸਲਾ ਘਰੇਲੂ ਬਾਜ਼ਾਰ ‘ਚ ਕਣਕ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤ, ਗੁਆਂਢੀ ਦੇਸ਼ਾਂ ਅਤੇ ਹੋਰ ਲੋੜਵੰਦ ਦੇਸ਼ਾਂ ਦੀ ਖੁਰਾਕ ਸੁਰੱਖਿਆ ਨੂੰ ਖਤਰਾ ਹੈ।

ਸਰਕਾਰ ਨੇ ਕਿਹਾ ਕਿ ਇਹ ਕਦਮ ਦੇਸ਼ ਦੀ ਸਮੁੱਚੀ ਖੁਰਾਕ ਸੁਰੱਖਿਆ ਦਾ ਪ੍ਰਬੰਧਨ ਕਰਨ ਅਤੇ ਗੁਆਂਢੀ ਅਤੇ ਹੋਰ ਲੋੜਵੰਦ ਦੇਸ਼ਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਚੁੱਕਿਆ ਗਿਆ ਹੈ। ਹਾਲਾਂਕਿ, ਇਹ ਆਦੇਸ਼ ਪਹਿਲਾਂ ਤੋਂ ਹੀ ਇਕਰਾਰਨਾਮੇ ਵਾਲੇ ਨਿਰਯਾਤ ‘ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਭਾਰਤ ਸਰਕਾਰ ਦੀ ਇਜਾਜ਼ਤ ‘ਤੇ ਕੁਝ ਸ਼ਰਤਾਂ ਨਾਲ ਨਿਰਯਾਤ ਜਾਰੀ ਰਹੇਗਾ। ਇਸ ਤੋਂ ਪਹਿਲਾਂ 12 ਮਈ ਨੂੰ ਸਰਕਾਰੀ ਅਧਿਕਾਰੀਆਂ ਦੀ ਇੱਕ ਬੈਠਕ ਹੋਈ ਸੀ, ਜਿਸ ਵਿੱਚ ਕਣਕ ਦੇ ਨਿਰਯਾਤ ਉੱਤੇ ਫੈਸਲਾ ਲਿਆ ਗਿਆ ਹੈ। ਇਸ ਬੈਠਕ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਨੇ ਵਿਸ਼ਵ ਪੱਧਰੀ ਰੂਪ ਵਿੱਚ ਅਨਾਜ ਦੀ ਵੱਧਦੀ ਮੰਗ ਦੇ ਵਿਚਕਾਰ ਵਿੱਤੀ ਸਾਲ 2022-23 ਵਿੱਚ ਰਿਕਾਰਡ 10 ਮਿਲੀਅਨ ਟਨ ਕਣਕ ਦਾ ਉਦੇਸ਼ ਨਿਰਧਾਰਿਤ ਕੀਤਾ ਹੈ।

ਵਿਸ਼ਵੀ ਬਾਜ਼ਾਰ ਵਿੱਚ ਭਾਰਤੀ ਕਣਕ ਦੀ ਮੰਗ ਵਿੱਚ ਵਾਧਾ ਲਗਾਤਾਰ ਜਾਰੀ ਹੈ, ਜਿਸਨੂੰ ਦੇਖਦਿਆਂ ਕਿਸਾਨਾਂ, ਵਪਾਰੀਆਂ ਅਤੇ ਬਰਾਮਦਕਾਰਾਂ ਨੂੰ ਆਯਾਤ ਕਰਨ ਵਾਲੇ ਦੇਸ਼ਾਂ ਦੇ ਸਾਰੇ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।