Punjab

ਈਰਾਨ ਤੇ ਇਜ਼ਰਾਈਲ ਵਿਚਾਲੇ ਜੰਗ ਦਾ ਅਲਰਟ ! ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਟਰੈਵਲ ਐਡਵਾਇਜ਼ਰੀ ਜਾਰੀ

ਬਿਉਰੋ ਰਿਪੋਰਟ- ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਈਰਾਨ ਤੇ ਇਜ਼ਰਾਈਲ ਜਾਣ ਵਾਲਿਆਂ ਵਾਸਤੇ ਖ਼ਾਸ ਸਲਾਹ ਜਾਰੀ ਕੀਤੀ ਹੈ। ਇਸ ਦੇ ਮੁਤਾਬਿਕ, “ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।”

ਜਿਹੜੇ ਲੋਕ ਪਹਿਲਾਂ ਹੀ ਈਰਾਨ ਜਾਂ ਇਜ਼ਰਾਈਲ ਵਿੱਚ ਰਹਿ ਰਹੇ ਹਨ, ਉਨ੍ਹਾਂ ਵਾਸਤੇ ਸਲਾਹ ਹੈ ਕਿ ਉਹ ਉੱਥੇ ਦੇ ਭਾਰਤੀ ਦੂਤਾਵਾਸਾਂ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ। ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਬਾਹਰ ਘੱਟ ਜਾਣ।

ਦਰਅਸਲ ਦੋਵਾਂ ਦੇਸ਼ਾਂ ਵਿਚਾਲੇ ਜੰਗ ਲੱਗਣ ਦੀਆਂ ਖ਼ਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਈਰਾਨ ਅਗਲੇ 24 ਘੰਟਿਆਂ ਵਿੱਚ ਇਜ਼ਰਾਈਲ ਉੱਤੇ 100 ਡਰੋਨ ਮਿਜ਼ਾਈਲਾਂ ਦਾਗਣ ਦੀ ਯੋਜਨਾ ਬਣਾ ਰਿਹਾ ਹੈ। ਇਸੇ ਦੇ ਮੱਦੇਨਜਰ ਭਾਰਤ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਇਹ ਸਲਾਹ ਜਾਰੀ ਕੀਤੀ ਗਈ ਹੈ।