International Punjab

ਨਿੱਝਰ ਮਾਮਲੇ ‘ਤੇ ਭਾਰਤ ਦਾ ਕੈਨੇਡਾ ਨੂੰ ਸਖਤ ਸੁਨੇਹਾ ! ਕੈਨੇਡਾ ਦੇ ਨਵੇਂ ਦਾਅਵੇ ਨੂੰ ਪਲਟ ਦਿੱਤਾ

ਬਿਉਰੋ ਰਿਪੋਰਟ : ਹਰਦੀਪ ਸਿੰਘ ਨਿੱਝਰ ਦੇ ਮਾਮਲੇ ਵਿੱਚ ਕੈਨੇਡਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੋਡੀ ਥਾਮਸ ਨੇ CTV ਨੂੰ ਦਿੱਤੇ ਇੰਟਰਵਿਉ ਵਿੱਚ ਦਾਅਵਾ ਕੀਤਾ ਸੀ ਭਾਰਤ ਸਹਿਯੋਗ ਕਰ ਰਿਹਾ ਹੈ । ਪਰ ਇਸ ਦੇ ਉਲਟ ਹੁਣ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੀਪ ਕੁਮਾਰ ਵਰਮਾ ਦਾ ਵੱਖ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੱਕ ਕੈਨੇਡੀਅਨ ਜਾਂਚ ਏਜੰਸੀਆਂ ਭਾਰਤ ਨੂੰ ਉਨ੍ਹਾਂ ਵੱਲੋਂ ਇਕੱਠੇ ਕੀਤੇ ਸਬੂਤ ਨਹੀਂ ਦਿੰਦੀਆਂ ਉਦੋ ਤੱਕ ਭਾਰਤ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰੇਗਾ । ਵਰਮਾ ਦਾ ਇਹ ਬਿਆਨ ਕੈਨੇਡਾ ਦੇ ਅਖ਼ਬਰਾ ਗਲੋਬ ਐਂਡ ਮੇਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਸਾਹਮਣੇ ਆਇਆ ਹੈ ।

ਅਖਬਾਰ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਭਾਰਤ ਦੇ ਹਾਈ ਕਮਿਸ਼ਨ ਨੇ ਕਿਹਾ ਸਾਨੂੰ ਓਟਾਵਾ ਨੇ ਫਿਲਹਾਲ ਹਰਦੀਪ ਸਿੰਘ ਨਿੱਝਰ ਨਾਲ ਜੁੜੇ ਕੋਈ ਵੀ ਦਸਤਾਵੇਜ਼ੀ ਸਬੂਤ ਨਹੀਂ ਦਿੱਤੇ ਹਨ । ਜਾਂਚ ਵਿੱਚ ਮਦਦ ਤਾਂ ਹੀ ਹੋਵੇਗੀ ਜਦੋਂ ਸਾਨੂੰ ਕੈਨੇਡਾ ਕੋਈ ਸਬੂਤ ਪੇਸ਼ ਕਰੇਗਾ । ਸਿਰਫ਼ ਇੰਨਾਂ ਹੀ ਨਹੀਂ ਭਾਰਤੀ ਹਾਈ ਕਮਿਸ਼ਨਰ ਸੰਜੀਪ ਕੁਮਾਰ ਵਰਮਾ ਨੇ ਕਿਹਾ ਜੇਕਰ ਕੋਈ ਭਾਰਤ ਦੀ ਏਕਤਾ ਨੂੰ ਖਤਰਾ ਪੈਦਾ ਕਰਨ ਦੀ ਸਾਜਿਸ਼ ਕਰਦਾ ਹੈ ਤਾਂ ਇਸ ਦੇ ਨਤੀਜੇ ਜ਼ਰੂਰ ਸਾਹਮਣੇ ਆਉਣਗੇ ।

ਉਧਰ ਦੂਜੇ ਪਾਸੇ ਕੈਨੇਡਾ ਨੇ ਕੁੱਝ ਮਹੀਨੇ ਪਹਿਲਾਂ ਕਿਹਾ ਸੀ ਕਿ ਉਸ ਨੇ ਭਾਰਤ ਨਾਲ ਸਬੂਤ ਸਾਂਝੇ ਕੀਤੇ ਹਨ । ਕੈਨੇਡਾ ਕਿਹਾ ਸੀ ਕਿ ਅਸੀਂ ਆਪਣੇ ਸਹਿਯੋਗੀ ਅਮਰੀਕਾ ਅਤੇ ਬ੍ਰਿਟੇਨ ਨੂੰ ਵੀ ਕਿਹਾ ਸੀ ਕਿ ਉਹ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਦਬਾਅ ਪਾਉਣ।

18 ਜੂਨ 2023 ਵਿੱਚ ਵੈਨਕੂਅਰ ਵਿੱਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਸੀ ਭਾਰਤੀ ਏਜੰਸੀਆਂ ਦਾ ਇਸ ਪਿੱਛੇ ਹੱਥ ਹੈ ਅਤੇ ਫੌਰਨ ਭਾਰਤੀ ਅਫਸਰ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ ਸੀ। ਜਵਾਬ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਅਫਸਰ ਨੂੰ ਵਾਪਸ ਭੇਜਿਆ ਸੀ। ਇਸ ਤੋਂ ਬਾਅਦ ਭਾਰਤ ਨੇ ਕੈਨੇਡਾ ਦੇ ਸਫਾਰਤ ਖਾਨੇ ਵਿੱਚ ਆਪਣੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਵੇਖ ਦੇ ਹੋਏ ਵੀਜ਼ਾ ਸੇਵਾ ਇੱਕ ਮਹੀਨੇ ਦੇ ਲਈ ਬੰਦ ਕਰ ਦਿੱਤੀਆਂ ਗਈਆਂ ਸਨ । ਸਿਰਫ਼ ਇੰਨਾਂ ਹੀ ਨਹੀਂ ਭਾਰਤ ਨੇ ਕੈਨੇਡਾ ਦੇ 41 ਅਧਿਕਾਰੀਆਂ ਨੂੰ ਦੇਸ਼ ਛੱਡਣ ਦਾ ਆਦੇਸ਼ ਵੀ ਸੁਣਾਇਆ ਸੀ। ਉਸ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਰਿਸ਼ਤੇ ਲਗਾਤਾਰ ਵਿਗੜ ਰਹੇ ਹਨ ।