India International

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਦਿੱਲੀ ਨਾਲ ਸਬੰਧਿਤ ਸੀ ਮ੍ਰਿਤਕ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅੱਜ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਤਾਨਿਆ ਤਿਆਗੀ ਵਜੋਂ ਹੋਈ ਜੋ ਕਿ ਦਿੱਲੀ ਨਾਲ ਸਬੰਧ ਰੱਖਦੀ ਸੀ।

ਕੌਂਸਲੇਟ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥਣ ਤਾਨਿਆ ਤਿਆਗੀ ਦੀ “ਅਚਾਨਕ ਮੌਤ ਤੋਂ ਦੁਖੀ” ਹਨ।  ਉਨ੍ਹਾਂ ਕਿਹਾ ਕਿ ਕੌਂਸਲੇਟ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਪੀੜਤ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਦੱਸ ਦੇਈਏ ਕਿ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਭਾਰਤੀ ਵਿਦਿਆਰਥੀ ਦੀ ਮੌਤ ਕਿਵੇਂ ਅਤੇ ਕਿਨ੍ਹਾਂ ਹਾਲਾਤਾਂ ਵਿੱਚ ਹੋਈ।

ਕੌਂਸਲੇਟ ਨੇ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਟਵੀਟ ਕਰਦਿਆਂ  ਕੌਂਸਲੇਟ ਨੇ ਲਿਖਿਆ, “ਅਸੀਂ ਕੈਲਗਰੀ ਯੂਨੀਵਰਸਿਟੀ ਵਿੱਚ ਇੱਕ ਭਾਰਤੀ ਵਿਦਿਆਰਥੀ ਤਾਨਿਆ ਤਿਆਗੀ ਦੀ ਅਚਾਨਕ ਮੌਤ ਤੋਂ ਦੁਖੀ ਹਾਂ।”

ਕੌਂਸਲੇਟ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰ ਨਾਲ ਹਨ।