The Khalas Tv Blog Punjab ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ
Punjab

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ

ਬਿਉਰੋ ਰਿਪੋਰਟ –  ਕੈਨੇਡਾ ਦੇ ਐਡਮਿੰਟਨ ‘ਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ 20 ਸਾਲਾ ਭਾਰਤੀ ਵਿਦਿਆਰਥੀ ਹਰਸ਼ਨਦੀਪ ਸਿੰਘ ਵਜੋਂ ਹੋਈ ਸੀ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਰਸ਼ਨਦੀਪ ਪੰਜਾਬ ਦੇ ਕਿਸ ਪਿੰਡ ਜਾਂ ਸ਼ਹਿਰ ਦਾ ਰਹਿਣ ਵਾਲਾ ਹੈ।

ਪਤਾ ਲੱਗਾ ਹੈ ਕਿ ਜਿਸ ਅਪਾਰਟਮੈਂਟ ਵਿਚ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ, ਦੇ ਬਾਹਰ ਕੁਝ ਲੋਕ ਆਪਸ ਵਿਚ ਭਿੜ ਗਏ। ਕੁਝ ਲੋਕ ਅਪਾਰਟਮੈਂਟ ‘ਚ ਦਾਖਲ ਹੋਏ ਜਿਸ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

Exit mobile version