‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਵਿਦਿਆਰਥੀ ਪੋਲੈਂਡ ਵਿੱਚ ਬਿਨਾਂ ਵੀਜ਼ਾ ਤੋਂ ਜਾ ਸਕਦੇ ਹਨ। ਭਾਰਤ ਵਿੱਚ ਪੋਲੈਂਡ ਦੇ ਰਾਜਦੂਤ ਐਡਮ ਬੁਰਾਕੋਸਕੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਫੈਸਲਾ ਉਨ੍ਹਾਂ ਵਿਦਿਆਰਥੀਆਂ ਲਈ ਹੈ, ਜੋ ਰੂਸ ਦੇ ਹਮਲੇ ਤੋਂ ਬਾਅਦ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤ ਸਰਕਾਰ ਦੀਆਂ ਕੁੱਝ ਉਡਾਣਾਂ ਪੋਲੈਂਡ ਤੋਂ ਨਵੀਂ ਦਿੱਲੀ ਵਿੱਚ ਵਿਦਿਆਰਥੀਆਂ ਨੂੰ ਲੈ ਕੇ ਆ ਰਹੀਆਂ ਹਨ। ਯੂਕਰੇਨ ਅਤੇ ਰੂਸ ਦਰਮਿਆਨ ਜਾਰੀ ਜੰਗ ਤੋਂ ਬਾਅਦ ਯੂਕਰੇਨੀ ਅਤੇ ਦੂਜੇ ਦੇਸ਼ਾਂ ਦੇ ਨਾਗਰਿਕ ਪੋਲੈਂਡ ਵੱਲ ਜਾ ਰਹੇ ਹਨ।