ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦੀ ਚਾਹਤ ਰੱਖਦੇ ਹਨ। ਇਸ ਦੌਰਾਨ ਵਿਦੇਸ਼ਾਂ ਵਿੱਚ ਕਈ ਵਾਰ ਭਾਰਤੀਆਂ ਉੱਤੇ ਜਾਨਲੇਵਾ ਹਮਲੇ ਵੀ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਅਮਰੀਕਾ (America) ਦੇ ਅਰਕਾਨਸਾਸ ਸੂਬੇ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੀ ਇਕ ਸੁਪਰ ਮਾਰਕੀਟ ਗੋਲੀਬਾਰੀ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਉਸ ਨੌਜਵਾਨ ਦੀ ਪਛਾਣ ਗੋਪੀ ਕ੍ਰਿਸ਼ਨ ਦੇ ਤੌਰ ‘ਤੇ ਹੋਈ ਹੈ, ਜਿਸ ਨੇ ਅਮਰੀਕਾ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ।
ਦੱਸ ਦੇਈਏ ਕਿ ਗੋਪੀ ਕ੍ਰਿਸ਼ਨ ਇਕ ਬਾਜ਼ਾਰ ਵਿੱਚ ਸੀ, ਜਿੱਥੇ ਇਕ ਵਿਅਕਤੀ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 10 ਲੋਕ ਜ਼ਖ਼ਮੀ ਹੋ ਗਏ ਸਨ। ਇਸ ਮੌਕੇ ਗੋਪੀ ਕ੍ਰਿਸ਼ਨ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚ ਸਕੀ।
ਗੋਪੀ ਕ੍ਰਿਸ਼ਨ ਦੱਖਣੀ ਅਰਕਾਨਸਾਸ ‘ਚ ਰਹਿੰਦਾ ਸੀ ਜਿਥੇ ਉਹ ਫੋਰਡੀਜ਼, ਮੈਚ ਬੁਚਰ ਨਾਂ ਦੇ ਸਟੋਰ ਵਿਚ ਪਾਰਟ-ਟਾਈਮ ਕੰਮ ਕਰਦਾ ਸੀ। ਉਸ ਦੀ ਮੌਤ ਤੋਂ ਬਾਅਦ ਅਮਰੀਕਾ ਦੇ ਭਾਰਤੀ ਭਾਈਚਾਰੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ – PM ਮੋਦੀ ਤੱਕ ਪਹੁੰਚਿਆ ਦਿੱਲੀ ਜਲ ਸੰਕਟ ਦਾ ਮੁੱਦਾ, ਦਿੱਲੀ ਦੇ ਮੰਤਰੀਆਂ ਨੇ ਲਿਖਿਆ ਪੱਤਰ