The Khalas Tv Blog India ਪੰਨੂ ਮਾਮਲੇ ‘ਚ ਅਮਰੀਕਾ ਦੇ ਬਦਲੇ ਸੁਰ! ਜਤਾਈ ਸੁਤੰਸਟੀ
India International

ਪੰਨੂ ਮਾਮਲੇ ‘ਚ ਅਮਰੀਕਾ ਦੇ ਬਦਲੇ ਸੁਰ! ਜਤਾਈ ਸੁਤੰਸਟੀ

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਵੱਲੋਂ ਹਰਦੀਪ ਸਿੰਘ ਨਿੱਝਰ (Hardeep Singh Nijjer) ਮਾਮਲੇ ਵਿਚ ਭਾਰਤ ਨੂੰ ਸਬੂਤ ਨਾ ਦੇਣ ਦੀ ਗੱਲ ਮੰਨਣ ਤੋਂ ਬਾਅਦ ਹੁਣ ਅਮਰੀਕਾ (America) ਦੇ ਵੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿਚ ਸੁਰ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਅਮਰੀਕਾ ਨੇ ਜਾਰੀ ਆਪਣੇ ਬਿਆਨ ਵਿਚ ਕਿਹਾ ਹੈ ਕਿ ਉਹ ਭਾਰਤ ਦੇ ਸਹਿਯੋਗ ਤੋੋਂ ਸੁਤੰਸਟ ਹੈ। ਇਸ ਸਬੰਧੀ ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਭਾਰਤੀ ਅਧਿਕਾਰੀ ਸਾਨੂੰ ਆਪਣੀ ਜਾਂਚ ਬਾਰੇ ਅਪਡੇਟ ਦੇ ਰਹੇ ਹਨ ਅਤੇ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਅਪਡੇਟ ਦੇ ਰਹੇ ਹਾਂ। ਪੰਨੂ ਮਾਮਲੇ ਦੀ ਜਾਂਚ ਲਈ ਭਾਰਤੀ ਟੀਮ ਵਾਸ਼ਿੰਗਟਨ ਵਿੱਚ ਹੈ।

ਇਸ ਦੇ ਨਾਲ ਹੀ ਮੈਥਿਊ ਮਿਲਰ ਨੇ ਕਿਹਾ ਕਿ ਜਿਸ ਵਿਅਕਤੀ ‘ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ, ਉਹ ਹੁਣ ਭਾਰਤ ਸਰਕਾਰ ਦਾ ਕਰਮਚਾਰੀ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਭਾਰਤ ਦੇ ਇਲਜ਼ਾਮ ਲਗਾਇਆ ਸੀ ਕਿ ਪੰਨੂ ਨੂੰ ਮਾਰਨ ਲਈ ਨਿਖਿਲ ਗੁਪਤਾ ਭਾਰਤ ਸਰਕਾਰ ਦੇ ਇਕ ਕਰਮਚਾਰੀ ਦਾ ਸਹਿਯੋਗੀ ਹੈ। ਦੋਵਾਂ ਨੇ ਮਿਲ ਕੇ ਨਿਊਯਾਰਕ ਵਿੱਚ ਪੰਨੂ ਦੇ ਕਤਲ ਦੀ ਯੋਜਨਾ ਬਣਾਉਣ ਵਿੱਚ ਮਦਦ ਕੀਤੀ ਸੀ।

14 ਅਕਤੂਬਰ ਨੂੰ ਅਮਰੀਕਾ ਨੇ ਕਿਹਾ ਸੀ ਕਿ ਭਾਰਤ ਨੇ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਇਕ ਖੁਫੀਆ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ –  ਬੈਂਗਲੁਰੂ ਟੈਸਟ ‘ਚ ਭਾਰਤੀ ਟੀਮ ਨੇ ਕੀਤਾ ਨਿਰਾਸ਼! ਘਰੇਲੂ ਮੈਦਾਨ ‘ਚ ਬਣਾਈਆ ਸਭ ਤੋਂ ਘੱਟ ਦੌੜਾ

 

Exit mobile version