‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ ਮਨਾਉਣ ਲਈ ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤ ਵੱਲੋਂ ਇੱਕ ਸਿੱਖ ਜਥਾ ਪਾਕਿਸਤਾਨ ਭੇਜਣ ਦਾ ਐਲਾਨ ਕੀਤਾ ਹੈ। ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਹਾਲੇ ਤੱਕ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਪਾਕਿਸਤਾਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ 1 ਦਸੰਬਰ 2020 ਤੱਕ ਸਮਾਗਮ ਕਰਵਾਏ ਜਾ ਰਹੇ ਹਨ। ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕੋਈ ਐਲਾਨ ਨਹੀਂ ਕੀਤਾ। ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।