The Khalas Tv Blog India ਭਾਰਤ-ਅਮਰੀਕਾ ਵੱਲੋਂ ਪਾਕਿਸਤਾਨ ਤੋਂ ਮੁੰਬਈ ਤੇ ਪਠਾਨਕੋਟ ਏਅਰ ਬੇਸ ‘ਤੇ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ
India International

ਭਾਰਤ-ਅਮਰੀਕਾ ਵੱਲੋਂ ਪਾਕਿਸਤਾਨ ਤੋਂ ਮੁੰਬਈ ਤੇ ਪਠਾਨਕੋਟ ਏਅਰ ਬੇਸ ‘ਤੇ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ‘ਚ ਸਥਿਤ ਅੱਤਵਾਦੀ ਸੰਗਠਨਾਂ ਨੂੰ ਲੈ ਕੇ ਭਾਰਤ ਤੇ ਅਮਰੀਕਾ ਵੱਲੋਂ ਪਾਕਿਸਤਾਨ ਨੂੰ ਇਨ੍ਹਾਂ ਸੰਗਠਨਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਭਾਰਤ ਤੇ ਅਮਰੀਕਾ ਦੇ ਸਾਂਝੇ ਬਿਆਨ ਵਿੱਚ ਇਸਲਾਮਾਬਾਦ ਤੋਂ ਮੁੰਬਈ ਹਮਲੇ ਤੇ ਪਠਾਨਕੋਟ ‘ਚ ਏਅਰ ਫੋਰਸ ਬੇਸ ‘ਤੇ ਹਮਲੇ ਸਮੇਤ ਹੋਰ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਜਲਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

‘ਭਾਰਤ-ਅਮਰੀਕਾ ਦੇ ਅੱਤਵਾਦ ਵਿਰੋਧੀ ਸਾਂਝੇ ਕਾਰਜ ਸਮੂਹ ਦੀ 17ਵੀਂ ਬੈਠਕ ਦੌਰਾਨ ਇਹ ਸਾਂਝਾ ਬਿਆਨ ਜਾਰੀ ਕਰਦਿਆਂ ਦੋਵਾਂ ਦੇਸ਼ਾਂ ਨੇ 26/11 ਦੇ ਮੁੰਬਈ ਹਮਲੇ ਤੇ ਪਠਾਨਕੋਟ ਏਅਰ ਫੋਰਸ ਬੇਸ ’ਤੇ ਹੋਏ ਹਮਲੇ ਵਰਗੇ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਜਲਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Exit mobile version