Punjab

ਪੰਜਾਬ ਪੁਲਿਸ ਦਾ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੱਡਾ ਆਪ੍ਰੇਸ਼ਨ, ਪੂਰਾ ਪਿੰਡ ਕੀਤਾ ਸੀਲ…

Information about Amritpal being in Punjab Punjab Police launched a major search operation in Hoshiarpur.

ਹੁਸ਼ਿਆਰਪੁਰ : ਬੀਤੀ ਰਾਤ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦੇ ਸ਼ੱਕ ਵਿੱਚ ਪਿੰਡ ਮਰਨਾਈਆਂ ਨੂੰ ਘੇਰ ਕੇ ਚੱਪੇ-ਚੱਪੇ ਉੱਤੇ ਨਾਕੇਬੰਦੀ ਕੀਤੀ ਗਈ। ਹਰ ਪਾਸੇ ਬੈਰੀਕੇਡ ਲਗਾ ਦਿੱਤੇ ਗਏ। ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਪੁਲਿਸ ਨੇ ਕਾਰ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਕਾਰ ‘ਚ ਸਵਾਰ ਚਾਰ ਵਿਅਕਤੀ ਪਿੰਡ ਮਰਨੀਆਂ ਦੇ ਇਕ ਗੁਰਦੁਆਰਾ ਸਾਹਿਬ ਨੇੜੇ ਪਹੁੰਚੇ ਅਤੇ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ। ਰਾਤ ਇੱਕ ਵਜੇ ਤੱਕ ਪੁਲਿਸ ਪਿੰਡ ਦੇ ਹਰ ਘਰ ਦੀ ਤਲਾਸ਼ੀ ਲੈ ਰਹੀ ਸੀ।

ਇਹ ਕਾਰ ਚਿੱਟੇ ਰੰਗ ਦੀ ਦੱਸੀ ਜਾ ਰਹੀ ਹੈ ਅਤੇ ਜੋ ਫਗਵਾੜਾ ਤੋਂ ਹੁਸ਼ਿਆਰਪੁਰ ਆ ਰਹੀ ਸੀ। ਅਜੇ ਤੱਕ ਕਿਸੇ ਨੂੰ ਕਾਬੂ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਇਸ ਗੱਲ ਦੀ ਪੁਸ਼ਟੀ ਹੋ ਸਕੀ ਹੈ ਕਿ ਉਸ ਕਾਰ ਵਿੱਚ ਅੰਮ੍ਰਿਤਪਾਲ ਸੀ ਕਿ ਨਹੀਂ।

ਮੀਡੀਆ ਰਿਪੋਟ ਮੁਤਾਬਿਕ ਹੁਸ਼ਿਆਰਪੁਰ ਦੀ ਫਗਵਾੜਾ ਰੋਡ ਤੇ ਪੁਲਿਸ ਵੱਲੋਂ ਇਸ ਗੱਡੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਪਰ ਗੱਡੀ ਵਿੱਚ ਸਵਾਰ ਲੋਕਾਂ ਨੇ ਬਾਈਪਾਸ ਦੇ ਨਜ਼ਦੀਕ ਲੱਗਦੇ ਪਿੰਡ ਵੱਲ ਮੋੜ ਲਈ ਜਿਸ ਤੋਂ ਬਾਅਦ ਪੁਲਿਸ ਨੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ। ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ ਉੱਤੇ ਪਹੁੰਚੇ ਹੋਏ ਹਨ ਅਤੇ ਕਿਸੇ ਨੂੰ ਵੀ ਪਿੰਡ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।