The Khalas Tv Blog Punjab ਫ਼ੀਸ ਨਾ ਦੇਣ ‘ਤੇ ਮਾਸੂਮ ਬੱਚੀ ਨੂੰ ਸਕੂਲ ‘ਚੋਂ ਕੱਢਿਆ, ਮਾਪਿਆਂ ਨਾਲ ਵੀ ਕੀਤਾ ਮਾੜਾ ਸਲੂਕ
Punjab

ਫ਼ੀਸ ਨਾ ਦੇਣ ‘ਤੇ ਮਾਸੂਮ ਬੱਚੀ ਨੂੰ ਸਕੂਲ ‘ਚੋਂ ਕੱਢਿਆ, ਮਾਪਿਆਂ ਨਾਲ ਵੀ ਕੀਤਾ ਮਾੜਾ ਸਲੂਕ

ਗੜ੍ਹਸ਼ੰਕਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸਕੂਲ ਦੀ ਫੀਸ ਨਾ ਦੇਣ ਕਰਕੇ ਇੱਕ ਮਾਸੂਮ ਬੱਚੀ ਨੂੰ ਸਕੂਲ ਤੋਂ ਬਾਹਰ ਕੱਢ ਦਿੱਤਾ ਗਿਆ। ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ‘ਚ ਸਥਿਤ ਦਿੱਲੀ ਇਟਨੈਸ਼ਨਲ ਸਕੂਲ ਦੀ ਚੱਲ ਰਹੀ ਬ੍ਰਾਂਚ ਵਲੋਂ ਇੱਕ ਚਾਰ ਸਾਲ ਦੀ ਬੱਚੀ ਨੂੰ ਫ਼ੀਸ ਨਾ ਭਰਨ ਦੇ ਚਲਦੇ ਸਕੂਲ ਦੇ ਪ੍ਰਬੰਧਕਾ ਵਲੋਂ ਬੈਗ ਸਮੇਤ ਬਾਹਰ ਕੱਢ ਦਿੱਤਾ ਗਿਆ।

ਇਸ ਸਾਰੇ ਮਾਮਲੇ ਬਾਰੇ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਚਾਰ ਸਾਲ ਦੀ ਬੱਚੀ ਪ੍ਰੀਸ਼ਾ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਮਾਹਿਲਪੁਰ ਬ੍ਰਾਂਚ ‘ਚ ਨਰਸਰੀ ਵਿਚ ਪੜ੍ਹਦੀ ਹੈ। ਉਸ ਨੇ ਦੱਸਿਆ ਕਿ ਉਸ ਨੇ ਸਕੂਲ ਵਿਚ ਦਾਖਲੇ ਸਮੇਂ ਅਪ੍ਰੈਲ ਵਿਚ ਐਡਮਿਸ਼ਨ ਫ਼ੀਸ ਤੇ ਹੋਰ ਖ਼ਰਚੇ ਦੇ ਦਿੱਤੇ ਸਨ। ਉਸ ਨੇ ਦੱਸਿਆ ਕਿ ਨਵੰਬਰ 2024 ਵਿਚ ਉਸ ਨੂੰ ਸਕੂਲ ਉਸ ਨੂੰ ਫੋਨ ‘ਤੇ ਸੰਦੇਸ਼ ਆਇਆ ਕਿ ਸਕੂਲ ਦੀ ਹੁਣ ਤੱਕ ਦੀ ਬਣਦੀ ਫੀਸ 41500 ਰੁਪਏ ਜਮਾ ਕਰਵਾ ਦਿਓ।

ਉਸ ਨੇ ਦੱਸਿਆ ਕਿ ਉਸ ਨੇ ਸਕੂਲ ਪ੍ਰਬੰਧਕਾ ਨੂੰ ਕਿਹਾ ਕਿ ਉਸ ਵੱਲੋਂ ਕੀਤੀ ਅਦਾਇਗੀ ਸਮੇਤ ਸਾਰੇ ਘਾਟਾ ਵਾਧਾ ਕਰ ਕੇ ਅਸਲ ਫੀਸ ਦੱਸੀ ਜਾਵੇ ਪਰ ਉਨ੍ਹਾਂ ਵਲੋਂ ਕੋਈ ਉੱਤਰ ਨਾ ਆਇਆ।

ਬੱਚੀ ਦੀ ਮਾਂ ਨੇ ਦੱਸਿਆ  ਕਿ 27 ਨਵੰਬਰ ਨੂੰ ਜਦੋਂ ਉਹ ਆਪਣੀ ਬੱਚੀ ਨੂੰ ਸਕੂਲ ਛੱਡ ਕੇ ਮੁੜੀ ਹੀ ਸੀ ਤਾਂ ਸਕੂਲ ਦੀ ਇੱਕ ਮਹਿਲਾ ਅਧਿਆਪਕ ਨੇ ਉਸ ਦੀ ਬੱਚੀ ਨੂੰ ਬਾਂਹ ਤੋਂ ਫੜ ਕੇ ਸਕੂਲ ਦੇ ਗੇਟ ‘ਤੇ ਛੱਡ ਦਿੱਤਾ। ਉਸ ਨੇ ਦੱਸਿਆ ਕਿ ਉਸ ਨੇ ਅਜੇ ਆਪਣੀ ਸਕੂਟਰੀ ਹੀ ਸੀ ਤਾਂ ਉਸ ਨੂੰ ਆਪਣੀ ਬੱਚੀ ਦੇ ਰੋਣ ਦੀ ਆਵਾਜ਼ ਸੁਣੀ ਤਾਂ ਉਹ ਸਕੂਲ ਗੇਟ ਪਹੁੰਚੀ ਤਾਂ ਇੱਕ ਹੋਰ ਮਹਿਲਾ ਕਰਮਚਾਰੀ ਉਸ ਦੀ ਬੱਚੀ ਦਾ ਬੈਗ ਦੇਣ ਆ ਗਈ। ਉਸ ਨੇ ਦੱਸਿਆ ਕਿ ਉਸ ਨੇ ਰੋਂਦੀ ਆਪਣੀ ਬੱਚੀ ਨੂੰ ਮਸਾ ਚੁੱਪ ਕਰਵਾਇਆ।

 

ਜਦੋਂ ਉਹ ਦੂਜੇ ਦਿਨ ਸਕੂਲ ਗਏ ਤਾਂ ਸਕੂਲ ਦੇ ਪ੍ਰਬੰਧਕਾਂ ਨੇ ਮੁੜ ਉਨ੍ਹਾਂ ਨਾਲ ਰੱਜ ਕੇ ਬਦਸਕੂਲੀ ਕੀਤੀ, ਜਿਸ ਦੀ ਸ਼ਿਕਾਇਤ ਉਨ੍ਹਾਂ ਐਸਡੀਐਮ ਦਫ਼ਤਰ ਕੀਤੀ। ਸਕੂਲ ਪ੍ਰਬੰਧਕਾ ਨੇ ਉਨ੍ਹਾ ਖਿਲਾਫ਼ ਹੀ ਥਾਣਾ ਮਾਹਿਲਪੁਰ ਵਿਖੇ ਸ਼ਿਕਾਇਤ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਬਕੇ ਮਾਰ ਕੇ ਸਕੂਲ ਕੱਢ ਦਿੱਤਾ। ਉਸ ਨੇ ਮੰਗ ਕੀਤੀ ਕਿ ਸਕੂਲ ਪ੍ਰਬੰਧਕਾ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਸਾਰੇ ਮਾਮਲੇ ਵਾਰੇ ਸਕੂਲ ਦੇ ਪ੍ਰਬੰਧਕ ਕੁਝ ਵੀ ਬੋਲਣ ਨੂੰ ਤਿਆਰ ਨਹੀਂ। ਉੱਧਰ ਇਸ ਮਾਮਲੇ ਵਾਰੇ ਥਾਣਾ ਮਾਹਿਲਪੁਰ ਦੇ ਐਸਐਚਓ ਰਮਨ ਕੁਮਾਰ ਨੇ ਦੱਸਿਆ ਕਿ ਦੋਨਾਂ ਧਿਰਾਂ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੜਤਾਲ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

Exit mobile version