ਜਲੰਧਰ ਜ਼ਿਲ੍ਹੇ ‘ਚ ਅੰਮ੍ਰਿਤਸਰ ਹਾਈਵੇਅ ‘ਤੇ ਇਕ ਇਨੋਵਾ ਕਾਰ ਨੇ ਪਿੱਛੇ ਤੋਂ ਆ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਸ਼ਰਾਬੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਚਾਲਕ ਛਾਲ ਮਾਰ ਕੇ ਦੂਜੇ ਪਾਸੇ ਜਾ ਡਿੱਗਿਆ ਅਤੇ ਵਾਲ ਵਾਲ ਬਚ ਗਿਆ।
ਟਰੈਕਟਰ ਚਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੈਲਪਰ ਭੋਲਾ ਨੂੰ ਮੰਡੀ ਤੋਂ ਸੰਤੋਖਪੁਰਾ ਲੈ ਕੇ ਜਾ ਰਿਹਾ ਸੀ। ਇਨੋਵਾ ਨੇ ਘੱਟੋ-ਘੱਟ 100 ਤੋਂ 120 ਦੀ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਹੈਲਪਰ ਭੋਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਵੀ ਛਾਲ ਮਾਰ ਕੇ ਦੂਜੇ ਪਾਸੇ ਡਿੱਗ ਪਿਆ, ਪਰ ਬਚ ਗਿਆ। ਦੂਜੇ ਪਾਸੇ ਆਵਾਜਾਈ ਹੁੰਦੀ ਤਾਂ ਉਸ ਦੀ ਵੀ ਮੌਤ ਹੋ ਸਕਦੀ ਸੀ।
ਪੁਲਿਸ ਨੇ ਇਨੋਵਾ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੌਕੇ ’ਤੇ ਮੌਜੂਦ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਨੋਵਾ ਗੱਡੀ ਚਲਾ ਰਹੇ ਨੌਜਵਾਨ ਦੀ ਪਛਾਣ ਕਮਲਜੀਤ ਵਾਸੀ ਜਲੰਧਰ ਵਜੋਂ ਹੋਈ ਹੈ। ਉਸ ਨੇ ਖ਼ੁਦ ਮੰਨਿਆ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਅਚਾਨਕ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੀ ਟਰਾਲੀ ਨਾਲ ਜਾ ਟਕਰਾਈ।