Punjab

ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸੀਆਂ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ

ਖਾਲਸ ਬਿਊਰੋ:ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਫ਼ਤਹਿਗੜ੍ਹ ਸਾਹਿਬ ਦੀ ਪੁ ਲਿਸ ਨੇ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾ ਨੂੰਨੀ ਗੋਦਾਮ ਵਿੱਚ ਛਾਪਾ ਮਾਰਿਆ ਸੀ,ਜਿਸ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋ ਲੀਆਂ,ਕੈ ਪਸੂਲ ਤੇ ਟੀਕੇ ਜ਼ ਬਤ ਕਰਕੇ ਫਾਰਮਾਸਿਊਟੀਕਲ ਡਰੱ ਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।
ਆਈ.ਜੀ.ਪੀ. ਨੇ ਕਿਹਾ ਇੱਕ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਬੁਪ੍ਰੇ ਨੋਰਫਾਈਨ ਦੇ 175 ਟੀ ਕੇ ਅਤੇ ਐ ਵੀਲ ਦੀਆਂ 175 ਸ਼ੀ ਸ਼ੀਆਂ ਬਰਾਮਦ ਕੀਤੀਆਂ ਸੀ ਅਤੇ ਇਹਨਾਂ ਤੋਂ ਹੋਈ ਪੁੱਛਗਿੱਛ ਵਿੱਚ ਹੋਏ ਖੁਲਾਸੇ ਤੋਂ ਬਾਅਦ ਮੁੱਖ ਮੁਲਜ਼ਮ ਨੂੰ ਫੜਨ ਵਿੱਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ ਸੀ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਨਸ਼ਿਆਂ ਨਾਲ ਸਬੰਧਤ ਹਰ ਮਾਮਲੇ ਦੀ ਤਹਿ ਤੱਕ ਜਾ ਕੇ ਜਾਂਚ ਕੀਤੀ ਜਾਵੇ,ਭਾਵੇਂ ਥੋੜ੍ਹੀ ਮਾਤਰਾ ਵਿੱਚ ਨ ਸ਼ੀਲੇ ਪਦਾਰ ਥਾਂ ਦੀ ਬਰਾਮਦਗੀ ਹੋਈ ਹੋਵੇ।
ਨਸ਼ਿ ਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਐ ਨਡੀਪੀ ਐਸ ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨ ਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨ ਸ਼ਾ ਤ ਸਕਰਾਂ ਤੇ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭ ਗੌੜਿਆਂ ਅਤੇ ਦੋ ਸ਼ੀਆਂ ਨੂੰ ਵੀ ਗ੍ਰਿ ਫ਼ਤਾਰ ਕੀਤਾ ਹੈ।
ਫਾਰਮਾ ਓ ਪੀਔਡਜ਼ ਬਰਾਮਦ ਕਰਨ ਤੋਂ ਬਾਅਦ ਪੁਲਿਸ ਨੇ ਵੱਡੀ ਮਾਤਰਾ ਵਿੱਚ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਏ ਹਨ ਤੇ ਨ ਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇ ਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂ ਜਾ ਅਤੇ 140 ਕੁਇੰਟਲ ਭੁੱ ਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡ ਰੱਗ ਮਨੀ ਵੀ ਬਰਾਮਦ ਕੀਤੀ ਹੈ।
ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਨ ਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ‘ਤੇ ਗੰ ਭੀਰ ਚਿੰਤਾ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਪੁਲਿਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਪਿੰਡ ਦੱਪਰ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਫਿਲਮੀ ਢੰਗ ਨਾਲ ਐਂਬੂਲੈਂਸ ‘ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ ‘ਚ ਛੁਪਾ ਕੇ ਰੱਖੀ 8 ਕਿਲੋ ਅ ਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿ ਫਤਾਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਪੁਲਿਸ ਉੱਚ ਅਧਿਕਾਰੀਆਂ ਨੂੰ ਅਸਲ ਐਂਬੂਲੈਂਸਾਂ ਦਾ ਰਿਕਾਰਡ ਹਾਸਲ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਰੋਕੀ ਜਾ ਸਕੇ।
ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਆਪੋ ਆਪਣੇ ਇਲਾਕੇ ਦੇ ਸਾਰੇ ਨਾਮੀ ਨ ਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਨ ਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਤਲਾਸ਼ੀ ਮੁਹਿੰਮ ਚਲਾਉਣ ਲਈ ਕਿਹਾ ਹੈ ਤਾਂ ਜੋ ਨ ਸ਼ਾ ਤਸਕਰਾਂ ਅਤੇ ਨ ਸ਼ਾ ਵੇਚਣ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ।ਇਸ ਤੋਂ ਇਲਾਵਾ ਫੜੇ ਗਏ ਸਾਰੇ ਨ ਸ਼ਾ ਤਸਕਰਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕਰਵਾਉਣ ਦੇ ਲਈ ਉਹਨਾਂ ਦੀ ਜਾਇਦਾਦ ਜ਼ਬਤ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।