The Khalas Tv Blog Punjab ਚੰਡੀਗੜ੍ਹ ਦੀ ਬਜਾਏ ਅੱਜ ਇਸ ਸ਼ਹਿਰ ਵਿੱਚ ਹੋਣ ਜਾ ਰਹੀ ਹੈ ਪੰਜਾਬ ਕੈਬਨਿਟ ਦੀ ਮੀਟਿੰਗ
Punjab

ਚੰਡੀਗੜ੍ਹ ਦੀ ਬਜਾਏ ਅੱਜ ਇਸ ਸ਼ਹਿਰ ਵਿੱਚ ਹੋਣ ਜਾ ਰਹੀ ਹੈ ਪੰਜਾਬ ਕੈਬਨਿਟ ਦੀ ਮੀਟਿੰਗ

ਲੁਧਿਆਣਾ : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ ਪਰ ਇਸ ਵਾਰ ਇਹ ਦੂਜੀ ਵਾਰ  ਹੋਵੇਗਾ ਕਿ ਇਹ ਮੀਟਿੰਗ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ,ਪੰਜਾਬ ਦਾ ਮਾਨਚੈਸਟਰ ਕਹੇ ਜਾਣ ਵਾਲੇ ਸ਼ਹਿਰ ਲੁਧਿਆਣਾ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਸ ਵੇਲੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ 27 ਅਕਤੂਬਰ 2021 ਨੂੰ ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਸੱਦੀ ਸੀ।

ਹਾਲਾਂਕਿ ਪਹਿਲਾਂ ਇਹ ਮੀਟਿੰਗ 28 ਅਪ੍ਰੈਲ 2023 ਯਾਨੀ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਸੀ, ਉਹ ਮੀਟਿੰਗ ਹੁਣ ਸਰਕਟ ਹਾਊਸ ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਸਵੇਰੇ 11 ਵਜੇ ਹੋਵੇਗੀ।ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।

ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਮੀਟਿੰਗ ਪਹਿਲਾਂ ਚੰਡੀਗੜ੍ਹ ਵਿੱਚ ਸੱਦੀ ਗਈ ਸੀ ਪਰ ਸ਼ਾਮ ਨੂੰ ਸਰਕਾਰ ਨੇ ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਸੱਦਣ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸਵੇਰੇ 11 ਵਜੇ ਹੋਣ ਵਾਲੀ ਇਸ ਬੈਠਕ ‘ਚ ਕਈ ਫੈਸਲੇ ਲਏ ਜਾ ਸਕਦੇ ਹਨ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ਵਿੱਚ ਕੋਈ ਵੱਡਾ ਫੈਸਲਾ ਲੈ ਸਕਦੇ ਹਨ, ਸ਼ਾਇਦ ਇਸੇ ਲਈ ਲੁਧਿਆਣਾ ਵਰਗੇ ਵੱਡੇ ਸ਼ਹਿਰ ਦੀ ਚੋਣ ਕੀਤੀ ਗਈ ਹੈ। ਸਰਕਟ ਹਾਊਸ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੇ ਹਰ ਪਹਿਲੂ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ, ਜੋ ਦੇਰ ਰਾਤ ਤੱਕ ਜਾਰੀ ਰਹੀਆਂ।

 

Exit mobile version