‘ਦ ਖ਼ਾਲਸ ਬਿਊਰੋ : ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੇ ਲਈ ਦਿੱਲੀ ਪੁਲਿਸ ਵੱਲੋਂ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ ਅਤੇ ਦਿੱਲੀ ਪੁਲਿਸ ਦੀ ਸੁਰੱਖਿਆ ਜਾਂਚ ਵਿੱਚ ਪੂਰਾ ਸਹਿਯੋਗ ਕਰਨ।
ਕੀ ਹਨ ਹਦਾਇਤਾਂ ?
- ਲੋਕ ਤੈਅ ਸਮੇਂ ‘ਤੇ ਹੀ ਸਮਾਗਮ ਵਾਲੇ ਸਥਾਨ ਉੱਤੇ ਪਹੁੰਚਣ।
- ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਣ ਲਈ ਪਹੁੰਚਣ ਵਾਲੇ ਸੈਲਾਨੀਆਂ ਨੂੰ ਨਿਰਧਾਰਤ ਸਥਾਨ ‘ਤੇ ਬੈਠਣ ਦੀ ਬੇਨਤੀ ਕੀਤੀ ਗਈ ਹੈ।
- ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੂੰ ਕਰੋਨਾ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
- ਵੈਕਸੀਨ ਪ੍ਰਮਾਣ ਪੱਤਰ ਸਾਥ ਲੈ ਕੇ ਆਉਣਾ ਲਾਜ਼ਮੀ ਹੈ।
- ਇਸ ਸਾਲ ਸਮਾਗਮ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ।