The Khalas Tv Blog Punjab ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿੱਚ ਗੁਰਦਾਸ ਮਾਨ ਨੂੰ ਵੱਡੀ ਰਾਹਤ
Punjab

ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿੱਚ ਗੁਰਦਾਸ ਮਾਨ ਨੂੰ ਵੱਡੀ ਰਾਹਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਇਕ ਮਾਮਲੇ ਵਿੱਚ ਹਾਈਕੋਰਟ ਤੋਂ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡੀ ਰਾਹਤ ਮਿਲੀ ਹੈ।ਕੋਰਟ ਨੇ ਮਾਨ ਦੀ ਅਗਾਊਂ ਜਮਾਨਤ ਦੀ ਅਰਜੀ ਨੂੰ ਮਨਜੂਰ ਕਰ ਲਿਆ ਹੈ ਤੇ ਇਕ ਹਫਤੇ ਵਿੱਚ ਗੁਰਦਾਸ ਮਾਨ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਗੁਰਦਾਸ ਮਾਨ ਦੀ ਜਮਾਨਤ ਅਰਜੀ ਨੂੰ ਜਲੰਧਰ ਦੀ ਇੱਕ ਅਦਾਲਤ ਨੇ 8 ਸਤੰਬਰ ਨੂੰ ਖਾਰਿਜ ਕਰ ਦਿੱਤਾ ਸੀ।ਇਸ ਤੋਂ ਬਾਅਦ ਮਾਨ ਨੇ ਹਾਈਕੋਰਟ ਦਾ ਦਰਵਾਜਾ ਖੜਕਇਆ ਸੀ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੁਰਦਾਸ ਮਾਨ ਨੇ ਇਕ ਪ੍ਰੋਗਰਾਮ ਦੌਰਾਨ ਆਪਣੇ ਗੁਰੂ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿੱਚੋਂ ਦੱਸਿਆ ਸੀ। ਇਸ ਤੋਂ ਬਾਅਦ ਗੁਰਦਾਸ ਮਾਨ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਹਾਲਾਂਕਿ ਮਾਮਲਾ ਵਧਦਾ ਦੇਖ ਦੇਖ ਗੁਰਦਾਸ ਮਾਨ ਨੇ ਆਪਣੇ ਬਿਆਨ ਉੱਤੇ ਮਾਫੀ ਵੀ ਮੰਨ ਲਈ ਸੀ। ਉਨ੍ਹਾਂ ਦੇ ਖਿਲਾਫ ਨਕੋਦਰ ਥਾਣੇ ਵਿੱਚ 26 ਅਗਸਤ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ।

Exit mobile version