India Punjab

ਹਰਿਆਣਾ-ਪੰਜਾਬ ,ਚੰਡੀਗੜ੍ਹ ‘ਚ ਰੁਕ-ਰੁਕ ਕੇ ਮੀਂਹ, ਗੜੇਮਾਰੀ ਦੀ ਸੰਭਾਵਨਾ; ਹਿਮਾਚਲ ‘ਚ ਬਰਫਬਾਰੀ ਦੀ ਚਿਤਾਵਨੀ

Intermittent rain, possibility of hail in Haryana-Punjab, Chandigarh; Snow warning in Himachal

ਚੰਡੀਗੜ੍ਹ : ਸ਼ਨੀਵਾਰ ਰਾਤ ਤੋਂ ਹੀ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਿਸ਼ ਜਾਰੀ ਹੈ। ਇੱਥੇ ਕਰੀਬ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ਔਰੇਂਜ ਅਲਰਟ ਹੈ। ਜਿਸ ਵਿੱਚ ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਗੁਰੂਗ੍ਰਾਮ, ਝੱਜਰ, ਰੋਹਤਕ ਅਤੇ ਸੋਨੀਪਤ ਸ਼ਾਮਲ ਹਨ।

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਹਿਮਾਚਲ ‘ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸੈਰ-ਸਪਾਟਾ ਸਥਾਨਾਂ ‘ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਵੱਡੇ ਸ਼ਹਿਰਾਂ ਦਾ ਤਾਪਮਾਨ

  1. ਚੰਡੀਗੜ੍ਹ- ਹਲਕੀ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 12 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  2. ਅੰਮ੍ਰਿਤਸਰ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।
  3. ਜਲੰਧਰ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  4. ਲੁਧਿਆਣਾ- ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  5. ਮੋਹਾਲੀ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 14 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।
  6. ਅੰਬਾਲਾ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 12 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  7. ਗੁਰੂਗ੍ਰਾਮ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  8. ਹਿਸਾਰ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ।
  9. ਕਰਨਾਲ— ਹਲਕੇ ਬੱਦਲਵਾਈ ਨਾਲ ਆਸਮਾਨ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  10. ਪਾਣੀਪਤ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ।
  11. ਰੋਹਤਕ— ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  12. ਸ਼ਿਮਲਾ— ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਤਾਪਮਾਨ -1 ਤੋਂ 9 ਡਿਗਰੀ ਦੇ ਵਿਚਕਾਰ ਰਹੇਗਾ।
  13. ਧਰਮਸ਼ਾਲਾ— ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ 4 ਤੋਂ 14 ਡਿਗਰੀ ਦੇ ਆਸਪਾਸ ਰਹੇਗਾ।