ਅੰਮ੍ਰਿਤਸਰ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ ‘ਚ ਸੀ। ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਿਹਾ ਸੀ।
In a major blow to illegal arms smuggling networks, Counter Intelligence, #Amritsar apprehends 2 persons Aditya Kapoor @ Makhan & Ravinder Singh.
Preliminary investigation reveals that the arrested accused Aditya Kapoor is having 12 criminal cases registered against him. He was… pic.twitter.com/1WDQp2eryC
— DGP Punjab Police (@DGPPunjabPolice) November 8, 2024
ਆਦਿਤਿਆ ਅਮਰੀਕਾ ਵਿੱਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿੱਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿੱਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਟੀਮ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਸਤੌਲ ਸਮੇਤ 14 ਜਿੰਦਾ ਕਾਰਤੂਸ ਬਰਾਮਦ
ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ, ਜਿਨ੍ਹਾਂ ਵਿੱਚੋਂ ਇੱਕ ਗਲਾਕ ਪਿਸਤੌਲ ਹੈ। ਇਸ ਤੋਂ ਇਲਾਵਾ ਪੰਜ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਗਲੋਕ ਪਿਸਤੌਲ ਨੂੰ ਇੱਕ ਉੱਚ ਗੁਣਵੱਤਾ ਵਾਲਾ ਹਥਿਆਰ ਮੰਨਿਆ ਜਾਂਦਾ ਹੈ, ਜੋ ਆਮ ਤੌਰ ‘ਤੇ ਸੰਗਠਿਤ ਅਪਰਾਧੀਆਂ ਦੁਆਰਾ ਵਰਤਿਆ ਜਾਂਦਾ ਹੈ।