‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਤੋਂ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ। ਕਰੋਨਾ ਮਹਾਮਾਰੀ ਕਾਰਨ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ।
