‘ਦ ਖ਼ਾਲਸ ਬਿਊਰੋ :- ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕਈ ਦੇਸ਼ਾਂ ਵੱਲੋਂ ਉਡਾਣਾਂ ਨੂੰ ਮੁਲਤਵੀ ਕਰਨ ਦੀ ਮਿਆਦ ਵਧਾ ਦਿੱਤੀ ਹੈ। ਹੁਣ ਅੰਤਰਰਾਸ਼ਟਰੀ ਯਾਤਰੀ ਉਡਾਣਾਂ 31 ਮਈ ਤੱਕ ਹੋਰ ਮੁਲਤਵੀ ਕੀਤੀਆਂ ਗਈਆਂ ਹਨ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੌਮਾਂਤਰੀ ਉਡਾਣਾਂ ਚੋਣਵੇਂ ਰੂਟਾਂ ’ਤੇ ਜਾਰੀ ਰਹਿਣਗੀਆਂ। ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਪੂਰੀ ਦੁਨੀਆ ਵਿੱਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ। ਵੱਖ-ਵੱਖ ਦੇਸ਼ਾਂ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਈ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।