ਕੈਨੇਡਾ (Canada) ਸਰਕਾਰ ਨੇ ਅੰਤਰ-ਰਾਸ਼ਟਰੀ ਵਿਦਿਆਰਥੀਆਂ (International Students) ਲਈ ਅਹਿਮ ਐਲਾਨ ਕੀਤਾ ਹੈ। ਕੈਨੇਡਾ ‘ਚ ਪੜ੍ਹਾਈ ਕਰਨ ਰਹੇ ਅੰਤਰ-ਰਾਸ਼ਟਰੀ ਵਿਦਿਆਰਥੀ ਹਫਤੇ ਵਿੱਚ ਹੁਣ ਸਿਰਫ 24 ਘੰਟੇ ਹੀ ਕੰਮ ਕਰ ਸਕਦੇ ਸਨ।
ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕੈਨੇਡਾ ‘ਚ ਪੜ ਰਹੇ ਅੰਤਰ-ਰਾਸ਼ਟਰੀ ਵਿਦਿਆਰਥੀ ਲਈ ਐਲਾਨ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।। ਉਨ੍ਹਾਂ ਕਿਹਾ ਕਿ ਪੁਰਾਣੀ ਨੀਤੀ 30 ਅ੍ਰਪੈਲ ਨੂੰ ਖਤਮ ਕੀਤੀ ਜਾ ਰਹੀ ਹੈ, ਇਸ ਨੂੰ ਅੱਗੇ ਵਧਾਉਣ ਦਾ ਕੋਈ ਇਰਾਦਾ ਨਹੀਂ ਹੈ।
ਮਿਲਰ ਨੇ ਕਿਹਾ ਕਿ ਸਤੰਬਰ ਤੋਂ ਅੰਤਰ-ਰਾਸ਼ਟਰੀ ਵਿਦਿਆਰਥੀ ਇੱਕ ਹਫ਼ਤੇ ਵਿੱਚ 24 ਘੰਟੇ ਕੰਮ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਇਸ ਦੀ ਇਜਾਜ਼ਤ ਸਤੰਬਰ ਮਹਿਨੇ ਤੋਂ ਮਿਲੇਗੀ।
ਮੰਤਰੀ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਹੈ ਕਿ ਵਿਦਿਆਰਥੀ ਪੜ੍ਹਾਈ ਕਰਨ ਨਾ ਕਿ ਕੰਮ। ਮਿੱਲਰ ਨੇ ਪਹਿਲਾਂ ਹਫ਼ਤੇ ਵਿੱਚ 30 ਘੰਟੇ ਕੰਮ ਕਰਨ ਦੇਣ ਦੀ ਗੱਲ ਕਹੀ ਸੀ। ਹਾਲਾਂਕਿ, ਸੋਮਵਾਰ ਨੂੰ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਇਹ ਫੁੱਲ-ਟਾਈਮ ਘੰਟਿਆਂ ਦੇ ਬਹੁਤ ਨੇੜੇ ਹੋਵੇਗਾ। ਇਸ ਲਈ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ – ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਮਿਲੀ ਵੱਡੀ ਕਾਮਯਾਬੀ, ਫਿਰ ਵੀ ਪੰਜਾਬ ਸਰਕਾਰ ਨਹੀਂ ਦੇ ਰਹੀ ਧਿਆਨ