Punjab

ਪਟਿਆਲਾ ਵਿੱਚ ਹੋਈ ਹਿੰ ਸਾ ਤੋਂ ਬਾਅਦ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ

‘ਦ ਖ਼ਾਲਸ ਬਿਊਰੋ : ਪਟਿਆਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਵਿਭਾਗ ਦੇ ਹੁਕਮਾਂ ਉਤੇ ਇਹ ਕਾਰਵਾਈ ਕੀਤੀ ਗਈ ਹੈ। ਅੱਜ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਹਰ ਤਰ੍ਹਾਂ ਦਾ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿ ਫ਼ਤਾ ਰ ਕੀਤਾ ਗਿਆ ਹੈ। ਅਫ ਵਾਹਾਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਸਾਵਧਾਨੀ ਦੇ ਤੌਰ ‘ਤੇ ਸ਼ਹਿਰ ‘ਚ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ  ਤੇ ਸ਼ਹਿਰ ਵਿੱਚ ਥਾਂ-ਥਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਵਿੱਚ  ਲੰਘੇ ਕੱਲ੍ਹ ਵਾਪਰੀ ਹਿੰ ਸਾ ਤੋਂ ਬਾਅਦ ਅੱਜ ਹਿੰਦੂ ਸੰਗਠਨਾਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਨੂੰ ਵੇਖਦਿਆਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਧਾ ਰਾ 144 ਲਾਗੂ ਕੀਤੀ ਗਈ ਹੈ। ਪਟਿਆਲਾ ਤੋਂ ਬਾਅਦ ਹੁਣ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾ ਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਲਿਹਾਜ਼ ਨਾਲ ਜਿ ਲ੍ਹੇ ਵਿਚ  ਕਰਨ ਦੀ ਮੰਗ ਕੀਤੀ ਹੈ।