ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanauri Border) ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾਣਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਹੀ ਸਖਤੀ ਕੀਤੀ ਗਈ ਸੀ ਪਰ ਹੁਣ ਹਰਿਆਣਾ ਦੇ ਐਡੀਸ਼ਨਲ ਚੀਫ ਸੈਕਟਰੀ ਵੱਲੋਂ ਵੱਡਾ ਹੁਕਮ ਜਾਰੀ ਕਰਦਿਆਂ ਅੰਬਾਲਾ ਵਿਚ ਇੰਟਰਨੈਟ ਬੰਦ ਕਰ ਦਿੱਤਾ ਹੈ। ਇਹ ਕਾਰਵਾਈ ਦੂਰਸੰਚਾਰ ਐਕਟ ਦੀ ਧਾਰਾ 20 ਦੇ ਤਹਿਤ ਕੀਤੀ ਗਈ ਹੈ ਐਡੀਸ਼ਨਲ ਚੀਫ ਸੈਕਟਰੀ ਸਮੁਿੱਤਰਾ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਕਿਸਾਨ ਸੰਗਠਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਦੇ ਡਾਇਰੈਕਟਰ ਜਨਰਲ, ਸੀ.ਆਈ.ਡੀ ਅਤੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਬੇਨਤੀ ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦਿੱਲੀ ਕੂਚ ਨਾਲ ਅਮਨ ਸ਼ਾਂਤੀ ਭੰਗ ਹੋ ਸਕਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਂਹੀ ਭੜਕਾਊ ਸਮੱਗਰੀ ਤੇ ਗਲਤ ਅਫਵਾਹਾਂ ਫੈਲਾਈਆਂ ਜਾ ਸਕਦੀਆਂ ਸਨ। ਇਨ੍ਹਾਂ ਸਭ ਨੂੰ ਦੇਖਦਿਆਂ ਹੋਇਆ ਦੂਰਸੰਚਾਰ ਐਕਟ, 2023 ਦੇ ਸੈਕਸ਼ਨ 20 ਦੁਆਰਾ ਪ੍ਰਦਾਨ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਟੈਲੀਕਾਮ ਸੇਵਾਵਾਂ ਤੇ ਮੋਬਾਈਲ ਇੰਟਰਨੈਟ ਨੂੰ ਮੁਅੱਤਲ ਕੀਤਾ ਜਾਂਦਾ ਹੈ।
ਇਹ ਹੁਕਮ ਜ਼ਿਲ੍ਹਾ ਅੰਬਾਲਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲਹਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਖੇਤਰ ਵਿੱਚ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਨਾ ਹੋਣ ਦੇਣ ਲਈ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ – PSEB ਨੇ 10ਵੀਂ,12ਵੀਂ ਤੇ 8ਵੀਂ ਦੀ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ ! CBSE ਦੇ ਨਕਸ਼ੇ ਕਦਮ ‘ਤੇ ਲਿਆ ਫੈਸਲਾ