‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਹਾਲੇ ਤੱਕ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਰਨਾਲ ਜ਼ਿਲ੍ਹੇ ਵਿੱਚ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ‘ਤੇ ਲੱਗੀ ਰੋਕ ਨੂੰ ਅੱਜ ਰਾਤ ਤੱਕ ਹੋਰ ਵਧਾ ਦਿੱਤਾ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਗਲਤ ਸੂਚਨਾ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਇਹ ਕਦਮ ਉਠਾਇਆ ਗਿਆ ਹੈ। ਅੱਜ ਰਾਤ 11:59 ਵਜੇ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ। ਬੈਂਕਿੰਗ ਅਤੇ ਮੋਬਾਈਲ ਰਿਚਾਰਜ ਦੇ ਲਈ ਐੱਸਐੱਮਐੱਸ ਨੂੰ ਪਾਬੰਦੀ ਤੋਂ ਬਾਹਰ ਰੱਖਿਆ ਗਿਆ ਹੈ।