ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜਾਂਚ ਤੇਜ਼ ਹੋ ਗਈ ਹੈ। ਇਸ ਸਬੰਧ ਵਿੱਚ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅੱਜ ਵਿਜੀਲੈਂਸ ਵਿਭਾਗ ਦੇ ਦਫ਼ਤਰ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਨੂੰ ਵੀ ਵਿਜੀਲੈਂਸ ਨੇ ਪੁੱਛਗਿੱਛ ਲਈ ਬੁਲਾਇਆ ਸੀ।
ਨਿਰੰਜਨ ਸਿੰਘ ਉਹੀ ਅਧਿਕਾਰੀ ਹਨ ਜਿਨ੍ਹਾਂ ਨੇ 2014 ਵਿੱਚ ਮਜੀਠੀਆ ਖ਼ਿਲਾਫ਼ ED ਦੀ ਜਾਂਚ ਦੌਰਾਨ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਨਿਰੰਜਨ ਸਿੰਘ ਨੇ ਕਿਹਾ ਕਿ ਇਹ ਜਾਂਚ 2021 ਵਿੱਚ ਉਨ੍ਹਾਂ ਦੀ ਸੇਵਾਮੁਕਤੀ ਤੱਕ ਚੱਲ ਰਹੀ ਸੀ ਅਤੇ ਹੁਣ ਵੀ ਇਸ ਮਾਮਲੇ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾ ਚੁੱਕੀ ਹੈ।
ਨਿਰੰਜਣ ਸਿੰਘ ਨੇ ਕਿਹਾ ਕਿ ਜਾਂਚ 2021 ਵਿੱਚ ਉਨ੍ਹਾਂ ਦੀ ਸੇਵਾਮੁਕਤੀ ਤੱਕ ਜਾਰੀ ਸੀ ਅਤੇ ਮਾਮਲੇ ਦੀ ਸਟੇਟਸ ਰਿਪੋਰਟ ਅਜੇ ਅਦਾਲਤ ਵਿੱਚ ਪੇਸ਼ ਨਹੀਂ ਕੀਤੀ ਗਈ ਹੈ, ਇਸ ਲਈ ਉਹ ਇਸ ਸਮੇਂ ਹੋਰ ਵੇਰਵੇ ਸਾਂਝੇ ਨਹੀਂ ਕਰ ਸਕਦੇ।