Punjab

ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਤੇਜ਼, ਲੋਕਾਂ ਨੂੰ ਜਾਂਚ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਅੱਜ ਪਰਿਵਾਰ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਘਰ ਪੁੱਜਾ। ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਦੌਰਾਨ ਐਸ.ਆਈ.ਟੀ. ਵਲੋਂ ਪਟਿਆਲਾ ਵਿਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ ਜਾਣਕਾਰੀ ਸਾਂਝੀ ਕਰ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਸਾਡੇ ਨਾਲ ਸਾਂਝੀ ਕਰੋ। ਉਨ੍ਹਾਂ ਕਿਹਾ ਉਹ 2 ਅਪ੍ਰੈਲ ਨੂੰ ਮੁੜ ਪਟਿਆਲਾ ਆਉਣਗੇ ਤੇ ਉਨ੍ਹਾਂ ਜਾਣਕਾਰੀ ਸਾਂਝੀ ਕਰਨ ਲਈ ਇਕ ਨੰਬਰ 7508300342 ਜਾਰੀ ਕੀਤਾ ਹੈ।

SIT ਦੇ ਮੈਂਬਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਤਕ ਪਹੁੰਚਣਾ ਬੇਹੱਦ ਜ਼ਰੂਰੀ ਹੈ ਤੇ ਅਸੀਂ ਮਾਮਲੇ ਦੀ ਡੂੰਘਾਈ ਤੱਕ ਜਾ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਵਾਂਗੇ। ਉਨ੍ਹਾਂ ਦਸਿਆ ਕਿ ਉਹ 2 ਅਪ੍ਰੈਲ ਨੂੰ ਮੁੜ ਪਟਿਆਲਾ ਆਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ’ਚ ਪੁਲਿਸ ਵਲੋਂ ਕਰਨਲ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਗਈ ਸੀ।