Punjab

ਪੰਜਾਬ ਦੇ IPS ਜੋੜੇ ਨੂੰ ਸਦਮਾ! ਗਲੇ ’ਚ ਖਾਣਾ ਫਸਣ ਕਰਕੇ 4 ਸਾਲਾ ਧੀ ਦੀ ਮੌਤ

IPS couple Ravjot Grewal and Navneet Bains daughter dies

ਪੰਜਾਬ ਵਿੱਚ ਤਾਇਨਾਤ ਇੱਕ ਆਈਪੀਐਸ (IPS) ਜੋੜੇ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਇਸ ਜੋੜੇ ਦੀ 4 ਸਾਲਾ ਧੀ ਦੀ ਅੱਜ (ਮੰਗਲਵਾਰ, 30 ਅਪ੍ਰੈਲ) ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਬੱਚੀ ਦੀ ਮੌਤ ਗਲੇ ਵਿੱਚ ਖਾਣਾ ਫਸਣ ਕਰਕੇ ਹੋਈ ਹੈ।

ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ. ਹੈ ਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।

ਆਈਪੀਐਸ ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਲੜਕੀ ਨੇ ਕੁਝ ਖਾ ਲਿਆ, ਜੋ ਉਸ ਦੇ ਗਲੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਸ ਦਾ ਦਮ ਘੁਟਣ ਲੱਗਾ, ਉਹ ਸਾਹ ਨਹੀਂ ਲੈ ਪਾ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਆਈਪੀਐਸ ਜੋੜਾ ਮੁਹਾਲੀ ਵਿੱਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰ ਸਕਦੇ ਹਨ।