‘ਦ ਖਾਲਸ ਬਿਉਰੋ:ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਇੱਕ ਵਾਰ ਫਿਰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣ ਗਏ ਹਨ । ਅਜਿਹਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਕਮਾਂ ’ਤੇ ਕੀਤਾ ਗਿਆ ਹੈ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸੰਯੁਕਤ ਸਕੱਤਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਲਾਲਪੁਰਾ ਨੇ ਆਪਣੀ ਨਿਯੁਕਤੀ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਭਾਜਪਾ ਦੀ ਟਿਕਟ ‘ਤੇ ਪੰਜਾਬ ਦੀ ਰੂਪਨਗਰ ਵਿਧਾਨ ਸਭਾ ਤੋਂ ਚੋਣ ਲੜੀ ਸੀ।ਇਸ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। । ਪਰ ਚੋਣਾਂ ਵਿੱਚ ਹਾਰਨ ਤੋਂ ਬਾਅਦ ਉਹਨਾਂ ਨੂੰ ਹੁਣ ਮੁੱੜ ਇਹ ਅਹੁਦਾ ਦੇ ਦਿਤਾ ਗਿਆ ਹੈ ਤੇ ਇਸ ਦੋਰਾਨ ਉਹਨਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ ।
![](https://khalastv.com/wp-content/uploads/2022/04/ਗੈਰ-ਕਾਨੂੰਨੀ-ਰੇਤ-ਮਾਇਨਿੰਗ-ਦੇ-ਮੁੱਦੇ-ਤੇ-ਅੱਜ-ਪੰਜਾਬ-ਦੇ-ਰਾਜਪਾਲ-ਨੂੰ-ਮਿਲਣਗੇ-ਰਾਘਵ-ਚੱਢਾ-54.jpg)