ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosawala) ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ (Goldy Brar) ਦਾ ਅਮਰੀਕਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਹੈ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰੀ ਗਈ ਸੀ। ਦੈਨਿਕ ਭਾਸਕਰ ਨੇ ਅਮਰੀਕੀ ਨਿਊਜ਼ ਚੈਨਲ ਦੇ ਹਵਾਲੇ ਨਾਲ ਦੱਸਿਆ ਹੈ ਕਿ ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਕੁਝ ਬਦਮਾਸ਼ ਆਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਅਮਰੀਕੀ ਨਿਊਜ਼ ਚੈਨਲ ਨੇ ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਸ ਦੇ ਹਵਾਲੇ ਦੱਸਿਆ ਹੈ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਹਾਲਾਂਕਿ ‘ਦ ਖਾਲਸ ਟੀਵੀ ਇਸ ਦਾਅਵੇ ਦੀ ਪੁਸ਼ਟੀ ਨਹੀਂ ਕਰਦਾ ਹੈ ।
ਗੋਲਡੀ ਬਰਾੜ ਦੇ ਵਿਰੋਧੀ ਗੈਂਗਸਟਰਾਂ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ‘ਤੇ ਗੋਲੀਆਂ ਚਲਾਈਆਂ। ਫਿਲਹਾਲ ਇਸ ‘ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਬਿਆਨ ਨਹੀਂ ਆਈ ਹੈ।
ਗੋਲਡੀ ਬਰਾੜ ਨੇ ਸਭ ਤੋਂ ਪਹਿਲਾ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ,ਉਸ ਨੇ ਦਾਅਵਾ ਕੀਤਾ ਸੀ ਕਿ ਲਾਰੈਂਸ ਨੇ ਜੇਲ੍ਹ ਵਿੱਚ ਸ਼ੂਟਰ ਤਿਆਰ ਕੀਤੇ ਸਨ। ਗੋਲਡੀ ਬਰਾੜ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ । ਉਸ ਦੇ ਪਿਤਾ ਸਤਵਿੰਦਰ ਸਿੰਘ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਸਨ। ਗੋਲਡੀ ਦੇ ਚਾਚੇ ਦੇ ਪੁੱਤਰ ਗੁਰਲਾਲ ਬਰਾੜ ਦਾ ਚੰਡੀਗੜ੍ਹ ਵਿੱਚ ਕਤਲ ਹੋ ਗਿਆ ਸੀ,ਉਹ ਪੰਜਾਬ ਯੂਨੀਵਰਸਿਟੀ ਵਿੱਚ ਪੜਦਾ ਸੀ। ਗੁਰਲਾਲ ਬਰਾੜ ਲਾਰੈਂਸ ਬਿਸ਼ਨੋਈ ਦਾ ਸਭ ਤੋਂ ਕਰੀਬੀ ਸੀ। ਗੁਰਲਾਲ ਬਰਾੜ ਅਤੇ ਲਾਰੈਂਸ SOPU ਨਾਲ ਜੁੜੇ ਸਨ । ਗੁਰਲਾਲ ਬਰਾੜ ਦੇ ਕਤਲ ਬਾਅਦ ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਹੁਣ ਨਵੀਂ ਜੰਗ ਦੀ ਸ਼ੁਰੂਆਤ ਹੋ ਗਈ ਹੈ ਸੜਕਾਂ ‘ਤੇ ਖੂਨ ਨਹੀਂ ਸੁਕਣ ਦੇਣਗੇ ।
ਭਰਾ ਦੇ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਕ੍ਰਾਈਮ ਦਾ ਰਸਤਾ ਚੁਣਿਆ । ਗੋਲਡੀ ਗੈਗਸਟਰ ਦੇ ਸੰਪਰਕ ਵਿੱਚ ਆਇਆ। ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨਾਲ ਮੁਲਾਕਾਤ ਹੋਈ ਫਿਰ ਗੋਲਡੀ ਨੇ ਭਰਾ ਦੇ ਕਤਲ ਦੇ ਮੁਲਜ਼ਮ ਜ਼ਿਲ੍ਹਾਂ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੀ ਫਰੀਦਕੋਟ ਵਿੱਚ 8 ਫਰਵਰੀ 2021 ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਦੇ ਬਾਅਦ ਗੋਲਡੀ ਵਿਦਿਆਰਥੀ ਵੀਜ਼ਾ ‘ਤੇ ਕੈਨੇਡਾ ਭੱਜ ਗਿਆ ।
ਪੁਲਿਸ ਦੇ ਮੁਤਾਬਿਕ ਗੋਲਡੀ ਚਹਿਰਾ ਬਦਲ ਕੇ ਕੈਨੇਡਾ ਰਹਿੰਦਾ ਸੀ,ਤਾਂਕੀ ਫੜਿਆ ਨਾ ਜਾਵੇ। ਪੁਲਿਸ ਦੇ ਕੋਲ ਲਾਰੈਂਸ ਦੀ 5 ਵੱਖ-ਵੱਖ ਤਸਵੀਰਾਂ ਹਨ। ਗੈਂਗਸਟਰ ਦੇ ਖਿਲਾਫ ਰੈਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ ।