Punjab

ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਹੈ ਜਾਂ ਨਹੀਂ ? ਜਾਣੋ ਮੌਸਮ ਦਾ ਹਾਲ

ਮੁਹਾਲੀ : ਹੁਣ ਪੰਜਾਬ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ, ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਆਇਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਰਾਜ ਵਿੱਚ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਰ ਹੁਣ ਰਾਤ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।