International

ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਇਜ਼ਰਾਈਲ ਦੇ ਹਵਾਈ ਹਮਲੇ

ਇਜ਼ਰਾਈਲ ਨੇ ਬੁੱਧਵਾਰ ਦੇਰ ਰਾਤ ਮੱਧ ਬੇਰੂਤ ਦੀ ਇਮਾਰਤ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲਾ ਕੀਤਾ ਹੈ। ਬੇਰੂਤ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਇਹ ਇਲਾਕਾ ਸਥਾਨਕ ਹਵਾਈ ਅੱਡੇ ਦੇ ਬਿਲਕੁਲ ਬਾਹਰ ਹੈ ਅਤੇ ਇਜ਼ਰਾਈਲ ਨੇ ਇੱਥੇ ਹਮਲਾ ਕੀਤਾ ਹੈ।

ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਸ ਹਮਲੇ ਦਾ ਨਿਸ਼ਾਨਾ ਕੌਣ ਸੀ ਪਰ ਇਹ ਇਲਾਕਾ ਹਿਜ਼ਬੁੱਲਾ ਦਾ ਗੜ੍ਹ ਹੈ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਲੋਕਾਂ ਨੂੰ ਇਸ ਇਲਾਕੇ ਦੀਆਂ ਦੋ ਇਮਾਰਤਾਂ ਤੋਂ ਬਾਹਰ ਜਾਣ ਲਈ ਕਿਹਾ ਸੀ।

ਇਸ ਦੌਰਾਨ ਲੇਬਨਾਨੀ ਫੌਜ ਨੇ ਕਿਹਾ ਹੈ ਕਿ ਦੱਖਣੀ ਲੇਬਨਾਨ ਵਿੱਚ ਉਸਦੇ ਦੋ ਸੈਨਿਕ ਮਾਰੇ ਗਏ ਹਨ। ਇਜ਼ਰਾਈਲ ਇਸ ਖੇਤਰ ‘ਚ ਹਿਜ਼ਬੁੱਲਾ ਖਿਲਾਫ ਜ਼ਮੀਨੀ ਕਾਰਵਾਈ ਕਰ ਰਿਹਾ ਹੈ। ਇਜ਼ਰਾਈਲੀ ਫੌਜ ਨੇ ਵੀ ਦੱਖਣੀ ਲੇਬਨਾਨ ਦੇ ਕਈ ਪਿੰਡਾਂ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਹੈ।

ਇਜ਼ਰਾਈਲ ਨੇ ਵੈਸਟ ਬੈਂਕ ‘ਚ ਹਮਾਸ ਦੇ ਖਿਲਾਫ ਫੌਜੀ ਕਾਰਵਾਈ ਵੀ ਕੀਤੀ ਹੈ। ਵੈਸਟ ਬੈਂਕ ਵਿੱਚ ਫਲਸਤੀਨੀ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਥੇ ਇਜ਼ਰਾਇਲੀ ਹਮਲੇ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ।

ਅਧਿਕਾਰੀਆਂ ਮੁਤਾਬਕ ਇਜ਼ਰਾਈਲ ਨੇ ਤੁਲਕਰਮ ਸ਼ਰਨਾਰਥੀ ਕੈਂਪ ‘ਤੇ ਹਵਾਈ ਹਮਲੇ ਕੀਤੇ ਹਨ। ਇਜ਼ਰਾਈਲ ਨੇ ਕਿਹਾ ਹੈ ਕਿ ਉਸ ਨੇ ਇਸ ਹਮਲੇ ‘ਚ ਹਮਾਸ ਦੇ ਸੀਨੀਅਰ ਮੈਂਬਰ ਜ਼ਹੀ ਯਾਸ਼ਰ ਅਬਦ ਅਲ-ਰਜ਼ਾਕ ਨੂੰ ਮਾਰ ਦਿੱਤਾ ਹੈ।

ਇਹ ਵੀ ਪੜ੍ਹੋ – ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ