International

ਹਿਜ਼ਬੁੱਲਾ ਨੇ ਪ੍ਰਧਾਨ ਮੰਤਰੀ ਦੇ ਘਰ ਕੀਤਾ ਡਰੋਨ ਹਮਲਾ

ਬਿਉਰੋ ਰਿਪੋਰਟ – ਇਜ਼ਰਾਇਲ ਅਤੇ ਹਿਜ਼ਬੁੱਲਾ (Israel and Hezbollah) ਦੀ ਲੜਾਈ ਹੁਣ ਹੋਰ ਖਤਰਨਾਕ ਰੂਪ ਧਾਰਦੀ ਹੋਈ ਨਜ਼ਰ ਆ ਰਹੀ ਹੈ। ਹਿਜ਼ਬੁੱਲਾ ਵੱਲੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Benjamin Netanyahu) ਦੇ ਘਰ ‘ਤੇ ਡਰੋਨ ਹਮਲਾ ਕੀਤਾ ਹੈ। ਦੱਸ ਦੇਈਏ ਕਿ ਇਸ ਹਮਲੇ ਦੀ ਪੁਸ਼ਟੀ ਟਾਈਮਜ਼ ਆਫ ਇਜ਼ਰਾਈਲ ਵੱਲੋਂ ਵੀ ਕੀਤੀ ਗਈ ਹੈ। ਜਦੋਂ ਇਹ ਹਮਲਾ ਹੋਇਆ ਸੀ ਤਾਂ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਉਸ ਦੀ ਪਤਨੀ ਘਰ ਵਿਚ ਮੌਜੂਦ ਨਹੀਂ ਸੀ, ਜਿਲ ਕਰਕੇ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਜ਼ਰਾਈਲ ਨੇ ਕਿਹਾ ਕਿ ਡਰੋਨ ਇਕ ਖੁੱਲ੍ਹੇ ਮੈਦਾਨ ਵਿਚ ਡਿੱਗਿਆ ਹੈ ਅਥੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਇਸ ਦੇ ਨਾਲ ਕੁਝ ਲੋਕ ਜ਼ਖ਼ਮੀ ਜ਼ਰੂਰ ਹੋਏ ਹਨ।

ਇਹ ਵੀ ਪੜ੍ਹੋ –  ਬੱਸ ਖੱਡ ‘ਚ ਡਿੱਗਣ ਕਾਰਨ ਸਕੂੂਲੀ ਬੱਚੇ ਹੋਏ ਗੰਭੀਰ ਜ਼ਖ਼ਮੀ!