ਦਿੱਲੀ : ਜੰਤਰ ਮੰਤਰ ਵਿਖੇ ਚੱਲ ਰਹੇ ਭਲਵਾਨਾਂ ਦੇ ਧਰਨੇ ਵਿੱਚ ਕੱਲ ਯਾਨੀ 11 ਮਈ ਨੂੰ black day ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਪਹਿਲਵਾਨ ਬਜਰੰਗ ਪੁਨੀਆ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਆਪਣੇ ਟਵੀਟ ਚ ਉਹਨਾਂ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਭਾਰਤ ਦੀਆਂ ਧੀਆਂ ਦੇ ਸਮਰਥਨ ਵਿੱਚ 11 ਮਈ ਨੂੰ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਲਾ ਦਿਵਸ ਮਨਾਇਆ ਜਾਵੇਗਾ। ਸਾਰਿਆਂ ਨੂੰ ਬੇਨਤੀ ਹੈ ਕਿ “ਕਾਲੇ ਦਿਵਸ” ‘ਤੇ ਕਾਲੀ ਪੱਟੀ ਬੰਨ੍ਹ ਕੇ ਆਪਣੀਆਂ ਧੀਆਂ ਨੂੰ ਇਨਸਾਫ ਦਿਵਾਉਣ ਲਈ ਆਵਾਜ਼ ਬੁਲੰਦ ਕਰੋ।
https://twitter.com/BajrangPunia/status/1656244364119773184?s=20