India

ਗੱਦਾਰ ਕਹਾਉਣ ਨਾਲੋਂ ਮਰ ਜਾਣਾ ਮਨਜ਼ੂਰ : ਸਿਰਸਾ

  • ਮਾਨਸਾ ਜ਼ਿਲ੍ਹੇ ਦੇ ਤਿੰਨ ਨੌਜਵਾਨ ਤਿਹਾੜ ਜ਼ੇਲ੍ਹ ‘ਚੋਂ ਜ਼ਮਾਨਤ ‘ਤੇ ਹੋਏ ਰਿਹਾਅ
  • 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਕੀਤੇ ਗਏ ਸਨ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮਾਨਸਾ ਜ਼ਿਲ੍ਹੇ ਦੇ ਤਿੰਨ ਨੌਜਵਾਨ ਤਿਹਾੜ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਗ੍ਰਿਫਤਾਰ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਤੇ ਰਮਨਪ੍ਰੀਤ ਸਿੰਘ ਨੂੰ ਜ਼ਮਾਨਤ ਮਿਲਣ ਮਗਰੋਂ ਲੈਣ ਪੁੱਜੇ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵਕੀਲ ਸਮੇਤ ਤਿੰਨੇ ਨੌਜਵਾਨਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਰਿਹਾਅ ਹੋਣ ਮੌਕੇ ਰਮਨਦੀਪ ਸਿੰਘ ਨੇ ਦੱਸਿਆ ਕਿ ਅਸੀਂ ਪੁਲਿਸ ਤੋਂ ਰਾਹ ਪੁੱਛਿਆ ਸੀ, ਪਰ ਪੁਲਿਸ ਨੇ ਸਾਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿਰਸਾ ਨੇ ਕਿਹਾ ਕਿ 120 ਲੋਕਾਂ ‘ਤੇ 26 ਤਰੀਕ ਨੂੰ ਨਾਜ਼ਾਇਜ ਪਰਚੇ ਕੀਤੇ ਗਏ ਅਤੇ ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਕੀਤਾ ਗਿਆ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਦੀ ਪਹਿਲ ‘ਤੇ ਵਕੀਲਾਂ ਦੀ ਕਮੇਟੀ ਬਣਾਉਣ ਵਾਲੇ ਵਕੀਲ ਪੀਐੱਸ ਭੰਗੂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਲੋਕਾਂ ਨੂੰ ਰਿਹਾਅ ਕਰਵਾਉਣ ਲਈ ਅਸੀਂ ਸਾਰੀਆਂ ਕੋਸ਼ਿਸ਼ਾਂ ਕਰ ਰਹੇ ਹਾਂ। ਇਹ ਲੜਾਈ ਜਾਰੀ ਹੈ। ਗੱਦਾਰ ਕਹਾਉਣ ਨਾਲੋਂ ਬਿਹਤਰ ਹੈ ਕਿ ਮਰ ਜਾਈਏ।