ਮੌਸਮ ਵਿਭਾਗ ਨੇ ਚੱਕਰਵਾਤੀ ਤੂਫ਼ਾਨ ਕਾਰਨ ਕੇਰਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅਗਲੇ ਚਾਰ ਦਿਨਾਂ ਤੱਕ ਇੱਥੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫ਼ਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਚੇਨਈ ਅਤੇ ਤਾਮਿਲਨਾਡੂ ਦੇ ਤੱਟੀ ਇਲਾਕਿਆਂ ‘ਚ ਵੀ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਢ ਦਾ ਅਸਰ ਦਿਖਾਈ ਦੇਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਦਿੱਲੀ ਅਤੇ ਲਖਨਊ ਵਿੱਚ ਧੁੰਦ ਵਧਣ ਵਾਲੀ ਹੈ।
ਪੰਜਾਬ, ਹਰਿਆਣਾ, ਬਿਹਾਰ, ਯੂਪੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਨੀਪੁਰ, ਮਿਜ਼ੋਰਮ, ਨਾਗਾਲੈਂਡ ਅਤੇ ਤ੍ਰਿਪੁਰਾ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਚੱਕਰਵਾਤੀ ਤੂਫ਼ਾਨ ਤੇਜ਼ ਦੀ ਤੀਬਰਤਾ ਬਾਰੇ ਗੱਲ ਕਰਦੇ ਹੋਏ, ਆਈਐਮਡੀ ਨੇ ਕਿਹਾ ਹੈ ਕਿ ਚੱਕਰਵਾਤੀ ਤੂਫ਼ਾਨ 25 ਅਕਤੂਬਰ ਦੀ ਸ਼ਾਮ ਦੇ ਆਸਪਾਸ ਖੇਪੁਪਾਰਾ ਅਤੇ ਚਟਗਾਂਵ ਦੇ ਵਿਚਕਾਰ ਬੰਗਲਾਦੇਸ਼ ਦੇ ਤਟ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਅੱਜ ਦੇ ਮੌਸਮ ਬਾਰੇ ਗੱਲ ਕਰੀਏ ਤਾਂ ਸਕਾਈਮੇਟ ਮੌਸਮ ਦੀ ਰਿਪੋਰਟ ਦੇ ਅਨੁਸਾਰ, ਅੱਜ ਉੜੀਸਾ ਦੇ ਉੱਤਰੀ ਤਟ, ਗੰਗਾ ਪੱਛਮੀ ਬੰਗਾਲ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਜ਼ੋਰਮ ਅਤੇ ਤ੍ਰਿਪੁਰਾ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਤੇਜ਼ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਮਨੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਅੰਦਰੂਨੀ ਉੜੀਸਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਉੱਤੇ ਹਲਕੀ ਬਾਰਸ਼ ਹੋ ਸਕਦੀ ਹੈ।