Punjab

ਪੰਜਾਬ ‘ਚ ਬਦਲਿਆ ਮੌਸਮ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਗਰਮੀ ਕਾਰਨ ਲੋਕ ਬੇਹਾਲ ਹੋਏ ਪਏ ਹਨ। ਪਰ ਪੰਜਾਬ ਵਿੱਚ ਹੁਣ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ। ਪੰਜਾਬ ਵਿੱਚ ਅੱਜ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਕਰਵਾਈ ਹੈ।

ਅਜਨਾਲਾ, ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਪਿਆ ਮੀਂਹ

ਅਜਨਾਲਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਮੀਂਹ ਪੈਣ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ਕਾਰਨ ਤਾਪਮਾਨ ਘਟਿਆ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਹ ਮੀਂਹ ਕਿਸਾਨਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ।

ਜਲਦ ਆਵੇਗਾ ਮਾਨਸੂਨ

ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤ ਵਿੱਚ 1 ਜੂਨ ਤੋਂ ਮਾਨਸੂਨ ਸ਼ੁਰੂ ਹੋ ਚੁੱਕਾ ਹੈ। ਪੂਰੇ ਭਾਰਤ ਵਿੱਚ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 20 ਫ਼ੀਸਦ ਮੀਂਹ ਘੱਟ ਪਿਆ ਹੈ। ਮੌਸਮ ਵਿਭਾਗ ਅਗਲੇ ਕੁੱਝ ਦਿਨਾਂ ਵਿੱਚ ਮਹਾਰਾਸਟਰ, ਛੱਤੀਸਗੜ੍ਹ, ਉਡੀਸਾ, ਆਂਧਰਾ ਪ੍ਰਦੇਸ, ਬਿਹਾਰ ਅਤੇ ਝਾਰਖੰਡ ਦੇ ਕੁੱਝ ਹਿੱਸਿਆਂ ਵਿੱਚ ਮਾਨਸੂਨ ਪਹੁੰਚ ਸਕਦਾ ਹੈ।
ਪੰਜਾਬ ਵਿੱਚ 19 ਜੂਨ ਨੂੰ ਓਰੇਂਜ ਅਲਰਟ ਜਾਰੀ ਕੀਤਾ ਗਿਆ ਸੀ, ਜਦਕਿ 20 ਜੂਨ ਨੂੰ ਯੈਲੋ ਅਲਰਟ ਐਲਾਨਿਆ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ – ਅੰਮ੍ਰਿਤਪਾਲ ‘ਤੇ ਵਧਾਇਆ NSA, ਪਰਿਵਾਰ ਨੇ ਕੀਤਾ ਵਿਰੋਧ