ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਤਿੰਨ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹਾਰ ਦੀ ਜ਼ਿੰਮੇਵਾਰੀ ਮੈਂ ਪ੍ਰਧਾਨ ਹੋਣ ਦੇ ਨਾਤੇ ਲੈਂਦਾ ਹਾਂ। ਉਨ੍ਹਾਂ ਨੇ ਕਿਹਾ ਕਿ ਬਰਨਾਲਾ ਸੀਟ ਤੋਂ ਆਮ ਵਰਕਰ ਕਾਲਾ ਢਿੱਲੋਂ ਦੀ ਜਿੱਤ ਉਤੇ ਖੁਸ਼ੀ ਪ੍ਰਗਟ ਕਰਦਾ ਹੋਇਆ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ।
ਇਸ ਤੋਂ ਇਲਾਵਾ ਗਿੱਦੜਬਾਹਾ ਹਲਕੇ ਤੋਂ ਜੇਤੂ ਰਹੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕਰਦਾ ਹਾਂ ਕਿ ਉਹ ਢਾਈ ਸਾਲਾਂ ਵਿਚ ਪੰਜਾਬ ਸਰਕਾਰ ਤੋਂ ਰਹਿੰਦੇ ਗਿੱਦੜਬਾਹਾ ਹਲਕੇ ਦੇ ਵਿਕਾਸ ਕਾਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੇਰੀ ਧਰਮ ਪਤਨੀ ਗਿੱਦੜਬਾਹਾ ਤੋਂ ਚੋਣ ਲੜ ਰਹੀ ਸੀ। ਉਨ੍ਹਾਂ ਦੀ ਪਹਿਲੀ ਚੋਣ ਸੀ ਪਰ ਫਿਰ ਵੀ ਕਰੀਬ 50 ਹਜ਼ਾਰ ਵੋਟਾਂ ਪ੍ਰਾਪਤ ਕੀਤੀਆਂ ਅਤੇ ਕਾਂਗਰਸ ਦਾ ਵੋਟ ਸ਼ੇਅਰ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਬਰਾਬਰ ਹੀ ਰਿਹਾ।
ਇਸੇ ਮੌਕੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇਹ ਮੇਰੀ ਜ਼ਿੰਦਗੀ ਦੀ ਪਹਿਲੀ ਚੋਣ ਸੀ। ਉਨਾਂ ਨੇ ਕਿਹਾ ਕਿ ਸਾਨੂੰ ਪਿਛਲੀ ਵਾਰ ਨਾਲੋਂ ਜ਼ਿਆਦਾ ਵੋਟ ਪਈ ਹੈ। ਵੜਿੰਗ ਨੇ ਕਿਹਾ ਕਿ ਗਿੱਦੜਬਾਹਾ ’ਚ ਮੇਰੀ ਨਹੀਂ ਮਹਿਲਾਵਾਂ ਦੀ ਹਾਰ ਹੋਈ।