Punjab

ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ‘ਚ ਕਲ ਨੂੰ ਹੋਵੇਗੀ ਬਾਰਸ਼, ਜਾਣੋ ਅਗਲੇ 5 ਦਿਨਾਂ ਦਾ ਮੌਸਮ

It will rain tomorrow in these districts in Punjab know the weather for the next 5 days

ਚੰਡੀਗੜ੍ਹ : ਪੰਜਾਬ ਵਿੱਚ ਕਲ ਨੂੰ ਯਾਨੀ 29 ਦਸੰਬਰ ਨੂੰ ਕੁੱਝ ਜ਼ਿਲਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਨਾਲ ਸੂਬੇ ਦੇ ਜ਼ਿਲਿਆਂ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਜਲੰਧਰ, ਨਵਾਂ ਸ਼ਹਿਰ ਅਤੇ ਰੂਪ ਨਗਰ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਿਕ ਲੁਧਿਆਣਾ, ਬਰਨਾਲਾ, ਮਾਨਸਾ, ਫ਼ਤਿਹਗੜ੍ਹ ਸਾਹਿਬ ਅਤੇ ਮੋਹਾਲੀ ਕਲ ਨੂੰ ਦਿਨ ਵੇਲੇ ਧੁੱਪ ਨਿਕਲੇਗੀ। ਪਰ ਸੂਬੇ ਦੇ ਹੋਰਨਾਂ ਜ਼ਿਲਿਆਂ ਵਿੱਚ ਸੰਘਣੀ ਧੁੰਦ ਜਾਰੀ ਰਹੇਗੀ। ਪਰ 30 ਦਸੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ਵਿੱਚ ਸੰਘਣੀ ਧੁੰਦ ਅਤੇ ਬਾਕੀਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ।

ਇਸ ਤੋਂ ਅਗਲੇ ਹੀ ਦਿਨ ਪੰਜਾਬ ਵਿੱਚ ਮੁੜ ਠੰਢ ਦਾ ਕਹਿਰ ਵਧੇਗਾ। ਮੌਸਮ ਵਿਭਾਗ ਮੁਤਾਬਿਕ 31 ਦਸੰਬਰ ਅਤੇ ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਇੱਕ ਜਨਵਰੀ ਨੂੰ ਪੰਜਾਬ ਵਿੱਚ ਮੁੜ ਸੀਤ ਲਹਿਰ ਅਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਰਹੇਗੀ। ਇਸ ਨਾਲ ਹੀ ਦਿਨ ਵੀ ਠੰਢੇ ਹੋਣਗੇ।

ਅੱਜ ਸੂਬੇ ਦੇ ਜ਼ਿਆਦਾਤਰ ਇਲਾਕਿਆਂ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਸ਼ਹਿਰਾਂ ’ਚ ਦਿਨ ਵੇਲੇ ਧੁੱਪ ਨਿਕਲੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬਠਿੰਡਾ ਸੋਮਵਾਰ ਨੂੰ ਸਭ ਤੋਂ ਠੰਢਾ ਰਿਹਾ। ਉੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 1.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਠੰਢ ਘੱਟ ਰਹੇਗੀ ਅਤੇ ਧੁੱਪ ਨਿਕਲੇਗੀ। ਉਨ੍ਹਾਂ ਨੇ ਦੱਸਿਆ ਕਿ ਅੱਜ ਵੀ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਫ਼ਰੀਦਕੋਟ, ਮੁਹਾਲੀ, ਮੁਕਤਸਰ ‘ਚ ਕਾਫ਼ੀ ਠੰਢ ਰਹੀ ਹੈ।