‘ਦ ਖ਼ਾਲਸ ਬਿਊਰੋ: ਗ੍ਰਹਿ ਮੰਤਰਾਲੇ ਨੇ ਜੰਮੂ ਕਸ਼ਮੀਰ ਵਿੱਚ ਜ਼ਮੀਨ ਖਰੀਦਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਕੋਈ ਵੀ ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦ ਜਾਂ ਵੇਚ ਸਕਦਾ ਹੈ। ਹਾਲਾਂਕਿ ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਖੇਤੀਬਾੜੀ ਲਈ ਜ਼ਮੀਨ ਨਹੀਂ ਲਈ ਜਾ ਸਕੇਗੀ।
ਇਸ ਨੋਟੀਫਿਕੇਸ਼ਨ ਤੋਂ ਬਾਅਦ, ਕੋਈ ਵੀ ਜੰਮੂ-ਕਸ਼ਮੀਰ ਵਿਚ ਕਿਸੇ ਫੈਕਟਰੀ, ਮਕਾਨ ਜਾਂ ਦੁਕਾਨ ਲਈ ਜ਼ਮੀਨ ਖਰੀਦ ਸਕਦਾ ਹੈ ਅਤੇ ਵੇਚ ਸਕਦਾ ਹੈ। ਇਸਦੇ ਲਈ ਉਸ ਨੂੰ ਪਹਿਲਾਂ ਵਾਂਗ ਸਥਾਈ ਨਿਵਾਸ ਸਰਟੀਫਿਕੇਟ ਦੇਣ ਦੀ ਜ਼ਰੂਰਤ ਨਹੀਂ ਹੈ।
ਜੰਮੂ ਕਸ਼ਮੀਰ ਦੇ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਰਾਜ ਵਿੱਚ ਬਾਹਰੀ ਉਦਯੋਗ ਸਥਾਪਤ ਕੀਤੇ ਜਾਣ, ਅਜਿਹੀਆਂ ਸਨਅਤੀ ਜ਼ਮੀਨਾਂ ਵਿੱਚ ਨਿਵੇਸ਼ ਦੀ ਲੋੜ ਹੈ। ਪਰ ਕਾਸ਼ਤ ਵਾਲੀਆਂ ਜ਼ਮੀਨਾਂ ਸਿਰਫ ਰਾਜ ਦੇ ਲੋਕਾਂ ਲਈ ਹੀ ਰਹਿਣਗੀਆਂ।