India Khetibadi Punjab

ਜਗਦੀਪ ਧਨਖੜ ਨੇ ਸਿਆਸੀ ਪਾਰਟੀਆਂ ਅਤੇ ਖੇਤੀ ਸੰਸਥਾਵਾਂ ਨੂੰ ਸ਼ੀਸ਼ਾ ਦਿਖਾਇਆ : ਜਗਜੀਤ ਸਿੰਘ ਡੱਲੇਵਾਲ

ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਤੇ ਸ਼ੰਭੂ ਮੋਰਚੇ ਤੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 10ਵੇਂ ਦਿਨ ’ਚ ਪਹੁੰਚ ਗਿਆ ਹੈ ਅਤ  ਡਾਕਟਰਾਂ ਦੇ ਵੱਲੋਂ ਸਮੇਂ –ਸਮੇਂ ਤੇ ਉਹਨਾਂ ਦੀ  ਸਿਹਤ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਇੱਕ ਵੀਡੀਓ ਜਾਰੀ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੇਸ਼ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਕਈ ਗੱਲਾਂ ਕਹੀਆਂ ਹਨ। ਡੱਲੇਵਾਲ ਨੇ ਕਿਹਾ ਕਿ ਉੱਪ ਰਾਸ਼ਟਰਪਤੀ ਨੇ ਬਹੁਤ ਹੀ ਗੰਭੀਰਤ ਨਾਲ ਇਹ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਐਮਐਸਪੀ ਨਹੀਂ ਮਿਲਦੀ ਤਾਂ ਦੇਸ਼ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ।

ਡੱਲੇਵਾਲ ਨੇ ਕਿਹਾ ਕਿ ਜਗਦੀਪ ਧਨਖੜ ਨੇ ਕਿਸਾਨਾਂ ਦੇ ਮਸਲਿਆਂ ‘ਤੇ ਇੱਕ ਵਾਰ ਫਿਰ ਬਹੁਤ ਗੰਭੀਰ ਬਿਆਨ ਦੇ ਕੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਸੰਸਥਾਵਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਉਪ ਰਾਸ਼ਟਰਪਤੀ ਦੇ ਬਿਆਨਾਂ ਦਾ ਸਨਮਾਨ ਅਤੇ ਸਵਾਗਤ ਕਰਦੇ ਹਾਂ। ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਹੈ ਕਿ ਕਈ ਅਰਥ ਸ਼ਾਸਤਰੀਆਂ ਨਾਲ ਗੱਲਬਾਤ ਦੇ ਆਧਾਰ ‘ਤੇ ਮੈਂ ਇਹ ਕਹਿ ਰਿਹਾ ਹਾਂ ਕਿ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਨਾਲ ਦੇਸ਼ ਦੀ ਆਰਥਿਕਤਾ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਬਹੁਤ ਫਾਇਦਾ ਹੋਵੇਗਾ।

ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਖੇਤੀਬਾੜੀ ਮੰਤਰੀ ਤੋਂ ਇਹ ਪੁੱਛਿਆ ਕਿ ਉਨ੍ਹਾਂ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤਾ ਸਨ ਕੀ ਉਹ ਪੂਰੇ ਹੋਏ ਹਨ ਜਾਂ ਨਹੀਂ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉੱਪ ਰਾਸ਼ਟਰਪਤੀ ਸਰਕਾਰ ਨੂੰ ਆਦੇਸ਼ ਦੇਣ ਕੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ।