Punjab

ਜਗਦੀਪ ਸਿੰਘ ਚੀਮਾ ਨੂੰ ਅਕਾਲੀ ਦਲ ‘ਚੋਂ ਕੱਢਿਆ ਬਾਹਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ ਅਤੇ ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਹੈ।

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦੱਸ ਦੇਈਏ ਕਿ ਬੀਤੀ 24 ਅਗਸਤ ਨੂੰ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਕੌਨੀ ਜਨਰਲ ਸਕੱਤਰ ਲਗਾਇਆ ਸੀ।