Punjab

ਜੱਗੂ ਭਗਵਾਨਪੁਰੀਆ ਕਲਾਨੌਰ ਪੁਲਿਸ ਦੇ ਅੜਿੱਕੇ

‘ਦ ਖ਼ਾਲਸ ਬਿਊਰੋ :- ਕਲਾਨੌਰ ਪੁਲਿਸ ਨੂੰ ਗੈਂ ਗਸਟਰ ਜੱਗੂ ਭਗਵਾਨਪੁਰੀਆ ਦਾ ਛੇ ਦਿਨਾਂ ਪੁਲਿਸ ਰਿਮਾਂਡ ਹਾਸਿਲ ਹੋ ਗਿਆ ਹੈ। ਜੱਗੂ ਭਗਵਾਨ ਪੁਰੀਆ ਨੂੰ ਅੱਜ ਗੁਰਦਾਸਪੁਰ ਅਦਾਲਤ ‘ਚ ਟਰਾਂਜ਼ਿਟ ਰਿਮਾਂਡ ‘ਤੇ ਪੁੱਛਗਿੱਛ ਲਈ ਪੇਸ਼ ਕੀਤਾ ਗਿਆ ਸੀ। ਭਗਵਾਨਪੁਰੀਆ ਨੂੰ 29 ਜਨਵਰੀ ਨੂੰ ਭਾਰਤ-ਪਾਕਿ ਸੀਮਾ ਉੱਤੇ ਕਲਾਨੌਰ ਨੇੜੇ ਬੀਐੱਸਐੱਫ ਦੇ ਜਵਾਨਾਂ ਉੱਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਦੋਂ ਸਰਹੱਦ ਉੱਤੇ ਪਾਕਿਸਤਾਨ ਤੋਂ ਆਈ 53 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਸਨ।

ਡੀ.ਐਸ.ਪੀ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨ ‘ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਮਾਮਲੇ ‘ਚ ਪੁਲਿਸ ਨੇ 53 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ। ਇਸ ਮਾਮਲੇ ‘ਚ ਗੈਂਗਸਟਰ ਜੱਗੂ ਭਗਵਾਨ ਪੁਰੀਆ ਨੂੰ ਅਦਾਲਤ ‘ਚ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ।

ਗੈਂ ਗਸਟਰ ਜੱਗੂ ਭਗਵਾਨਪੁਰੀਆ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੀ ਨਾਮਜ਼ਦ ਹੈ।