ਸੀਨੀਅਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਕੁਝ ਕਿਸਾਨ ਸੰਗਠਨਾਂ ਨੂੰ ਬੁਲਾ ਕੇ ਕਿਸਾਨ ਅੰਦੋਲਨ ਲਈ ਚਰਚਾ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇੰਨੇ ਹੀ ਸੁਹਿਰਦ ਸਨ ਤਾਂ ਜਦੋਂ ਤੋਂ ਕਿਸਾਨ ਅੰਦੋਲਨ ਚਲਾ ਰਹੇ ਹਨ ਉਸ ਸਮੇ ਤੋਂ ਇਹ ਸੁਹਿਰਦਤਾਂ ਕਿਉਂ ਨਹੀਂ ਦਿਖਾਈ।
ਸਰਕਾਰ ਵੱਲੋਂ ਬਣਾਏ ਹਨ ਇਹ ਕਿਸਾਨ ਸੰਗਠਨ
ਡੱਲੇਵਾਲ ਨੇ ਕਿਹਾ ਕਿ ਪਹਿਲੇ ਕਿਸਾਨ ਅੰਦੋਲਨ ਦੌਰਾਨ ਇਹੀ ਕਿਸਾਨ ਸੰਗਠਨ ਸਰਕਾਰ ਨੂੰ ਮਿਲ ਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੰਗ ਕਰਦੇ ਰਹੇ ਹਨ। ਇਹ ਉਸ ਸਮੇਂ ਲਗਾਤਾਰ ਇਨ੍ਹਾਂ ਕਾਨੂੰਨਾਂ ਦੀ ਹਿਮਾਇਤ ਵਿੱਚ ਰਹੇ ਹਨ। ਡੱਲੇਵਾਲ ਨੇ ਕਿਹਾ ਕਿ ਅਜਿਹੇ ਕਿਸਾਨ ਸੰਗਠਨ ਸਰਕਾਰ ਵੱਲੋਂ ਹੀ ਬਣਾਏ ਗਏ ਹਨ, ਇਹ ਲੋਕ ਕਈ-ਕਈ ਸੰਗਠਨਾਂ ਦੇ ਰੂਪ ਵਿਚ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਇਕੱਠੇ ਹੋ ਕੇ ਕੇਂਦਰੀ ਖੇਤੀਬਾੜੀ ਨੂੰ ਮਿਲਦੇ ਰਹੇ ਨ। ਇਹ ਸਭ ਸਰਕਾਰ ਨੇ ਪੈਦਾ ਕੀਤੇ ਹਨ।
ਡੱਲੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਸਚਮੁੱਚ ਹੀ ਸੰਜੀਦਾ ਹੈ ਤਾਂ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ ਅਤੇ ਕਿਸਾਨਾਂ ‘ਤੇ ਗੋਲੀਆ ਚਲਾਉਣ ਵਾਲਿਆਂ ਉੱਪਰ ਕਾਰਵਾਈ ਕਰਨੀ ਚਾਹੀਦੀ ਹੈ। ਇਹ ਅੰਦੋਲਨ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਜੋ ਵੀ ਸੰਗਠਨ ਸਰਕਾਰ ਨਾਲ ਮੀਟਿੰਗ ਲਈ ਜਾ ਰਹੇ ਹਨ ਉਨ੍ਹਾਂ ਨੂੰ ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਅਫਸਰਾਂ ਦੇ ਸਨਮਾਨਿਤ ਕਰਨ ਲਈ ਰਾਸ਼ਟਰਪਤੀ ਨੂੰ ਭੇਜੇ ਨਾਮਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਣਾ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਜੋ ਮਰਜੀ ਕਰ ਲਵੇ ਪਰ ਉਹ ਕਿਸਾਨਾਂ ਦੇ ਅੰਦੋਲਨ ਨੂੰ ਡੀਰੇਲ ਨਹੀਂ ਕਰ ਸਕਦੀ।
ਇਹ ਵੀ ਪੜ੍ਹੋ – ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਜਾਂਚ ਰਿਪੋਰਟ ’ਚ ਵੱਡੇ ਖ਼ੁਲਾਸੇ! 3 ਗੁਣਾ ਜ਼ਿਆਦਾ ਸੀ ਸਪੀਡ, ਟ੍ਰੈਕ ’ਚ ਗੜਬੜੀ, 5 ਅਫ਼ਸਰਾਂ ਨੇ ਮੰਨੀ ਲਾਪਰਵਾਹੀ